Latest news

ਅਮਿਤ ਸ਼ਾਹ ਨਾਲ ਗੱਲਬਾਤ ਕਰਨ ਲਈ ਪੁੱਜੇ ਕਿਸਾਨ ਜਥੇਬੰਦੀਆਂ ਦੇ 13 ਆਗੂ

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ 13 ਆਗੂ ਅਮਿਤ ਸ਼ਾਹ ਨਾਲ ਮੀਟਿੰਗ ‌ਲਈ ਪੁੱਜੇ ਹਨ।

ਇਸ ਤੋਂ‌ ਪਹਿਲਾਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਇੱਕ ਮੀਟਿੰਗ ਵਿਚ ਸ਼ਾਹ ਨਾਲ ਗੱਲਬਾਤ ਕਰਨ ਦਾ ਫੈਸਲਾ ਲਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਬਾਰੇ ਗੱਲਬਾਤ ਹੋਵੇਗੀ, ਜਦੋਂ ਕਿ ਭਲਕੇ 9 ਦਸੰਬਰ ਵਾਲੀ ਮੀਟਿੰਗ ਇਸ ਤੋਂ ਵੱਖਰੀ ਹੋਵੇਗੀ, ਜਿਸ ਵਿਚ ਸਾਰੀਆਂ ਜਥੇਬੰਦੀਆਂ ਹਿੱਸਾ ਲੈਣਗੀਆਂ ਅਤੇ ਕੇਂਦਰ ਨਾਲ ਹਾਂ ਜਾਂ ਨਾਂਹ ਬਾਰੇ ਗੱਲਬਾਤ ਕਰਨਗੀਆਂ।

ਵੇਖੋ ਲਿਸਟ..

ਅਮਿਤ ਸ਼ਾਹ ਦੀ ਕਿਸਾਨਾਂ ਨਾਲ ਮੀਟਿੰਗ ਅਚਾਨਕ ਤੈਅ ਹੋਈ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਕੇਂਦਰ ਵੱਲੋਂ ਕੱਲ੍ਹ 9 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਰੱਖੀ ਗਈ ਹੈ ਪਰ ਅਚਾਨਕ ਅੱਜ ਗ੍ਰਹਿ ਮੰਤਰੀ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ।  13 ਜਥੇਬੰਦੀਆਂ ਦੇ ਨੁਮਾਇੰਦੇ ਮੀਟਿੰਗ ਵਿਚ ਸ਼ਾਮਲ ਹੋਣਗੇ। ਦੱਸ ਦਈਏ ਕਿ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੌਰਾਨ ਅਚਾਨਕ ਕੇਂਦਰ ਵੱਲੋਂ ਗੱਲਬਾਤ ਦਾ ਸੱਦਾ ਆ ਗਿਆ।

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਉਤੇ ਅੜੀਆਂ ਹੋਈਆਂ ਹਨ ਤੇ ਇਸ ਮੰਗ ਨੂੰ ਲੈ ਕੇ ਦਿੱਲੀ ਦੀਆਂ ਹੱਦਾਂ ਸੀਲ ਕੀਤੀਆਂ ਹੋਈਆਂ ਹਨ।

Leave a Reply

Your email address will not be published. Required fields are marked *

error: Content is protected !!