Latest

ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ-ਡੀ. ਸੀ

ਕਪੂਰਥਲਾ, 19 ਮਾਰਚ :
( ਸ਼ਰਨਜੀਤ ਸਿੰਘ ਸੋਨੀ ) 
ਜ਼ਿਲੇ ਵਿਚ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਅੱਜ ਨਗਰ ਕੌਂਸਲ ਮੀਟਿੰਗ ਹਾਲ ਵਿੱਚ ਜ਼ਿਲੇ ਵਿਚਲੀਆਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਸੜਕਾਂ ‘ਤੇ ਅਵਾਰਾ ਪਸ਼ੂਆਂ ਕਾਰਨ ਕਈ ਹਾਦਸੇ ਵਾਪਰਦੇ ਹਨ, ਜਿਸ ਦਾ ਸਥਾਈ ਹੱਲ ਕੀਤਾ ਜਾਵੇਗਾ। ਇਸ ਦੌਰਾਨ ਉਨਾਂ ਕਮਾਲਪੁਰ ਗਊਸ਼ਾਲਾ ਦੀ ਬਿਹਤਰੀ ਲਈ ਸੁਝਾਅ ਵੀ ਲਏ ਅਤੇ ਕਿਹਾ ਕਿ ਉਹ ਜਲਦ ਹੀ ਗਊਸ਼ਾਲਾ ਦਾ ਦੌਰਾ ਕਰਕੇ ਉਥੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਵਾਉਣਗੇ। ਇਸ ਦੌਰਾਨ ਉਨਾਂ ਜ਼ਿਲੇ ਦੀਆਂ ਬਾਕੀ ਗਊਸ਼ਾਲਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਸ੍ਰੀ ਕੁਲਭੂਸ਼ਣ ਗੋਇਲ, ਐਕਸੀਅਨ ਪੰਚਾਇਤੀ ਰਾਜ ਸ੍ਰੀ ਸੰਦੀਪ ਸ੍ਰੀਧਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਪ੍ਰਦੀਪ ਗੋਇਲ, ਸ੍ਰੀ ਸਾਹਿਲ ਓਬਰਾਏ, ਸਹਾਇਕ ਡਾਇਰੈਕਟਰ ਡਾ. ਦਵਿੰਦਰ ਆਨੰਦ, ਵੈਟਰਨਰੀ ਅਫ਼ਸਰ ਡਾ. ਰਮੇਸ਼ ਸ਼ਰਮਾ ਅਤੇ ਡਾ. ਅਮਿਤ ਸਕਸੈਨਾ, ਸ. ਗੁਰਪ੍ਰਤਾਪ ਸਿੰਘ, ਸ. ਗੁਰਮੁਖ ਸਿੰਘ, ਸ੍ਰੀ ਤਰਸੇਮ ਲਾਲ, ਸ. ਬਲਜੀਤ ਸਿੰਘ, ਸ੍ਰੀ ਪਵਨ ਕੁਮਾਰ ਸੂਦ, ਸ੍ਰੀ ਰਾਕੇਸ਼ ਚੋਪੜਾ, ਸ੍ਰੀ ਨਰਾਇਣ ਦਾਸ, ਸ੍ਰੀ ਪ੍ਰਮੋਦ ਗੁਪਤਾ, ਸ੍ਰੀ ਵਰੁਣ ਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!