Latest

ਆਮ ਜਨਤਾ ਵੱਲੋਂ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਵਰਤੋਂ ‘ਤੇ ਪਾਬੰਦੀ

ਕਪੂਰਥਲਾ, 25 ਮਈ :
( ਸ਼ਰਨਜੀਤ ਸਿੰਘ ਸੋਨੀ )
ਜ਼ਿਲਾ ਮੈਜਿਸਟ੍ਰੇਟ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ ਜਾਰੀ ਕੀਤੇ ਹਨ ਕਿ ਭਾਰਤੀ ਫ਼ੌਜ ਨੂੰ ਛੱਡ ਕੇ ਕੋਈ ਵੀ ਵਿਅਕਤੀ ਜ਼ਿਲਾ ਕਪੂਰਥਲਾ ਅੰਦਰ ਓਲਿਵ ਗ੍ਰੀਨ ਰੰਗ ਦੀ (ਮਿਲਟਰੀ ਰੰਗ) ਵਰਦੀ ਅਤੇ ਇਸੇ ਰੰਗ ਦੇ ਵਾਹਨਾਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ 20 ਜੁਲਾਈ 2019 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕੁਝ ਵਿਅਕਤੀ ਓਲਿਵ ਗ੍ਰੀਨ ਰੰਗ (ਮਿਲਟਰੀ ਰੰਗ) ਦੀ ਵਰਦੀ ਅਤੇ ਇਸੇ ਰੰਗ ਦੇ ਵਾਹਨ, ਜਿਹੜੇ ਕਿ ਭਾਰਤੀ ਫ਼ੌਜ ਦੁਆਰਾ ਵਰਤੇ ਜਾਂਦੇ ਹਨ, ਦੀ ਕਿਸੇ ਵੀ ਸਮਾਜ ਵਿਰੋਧੀ ਤੱਤਾਂ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਵਾਹਨਾਂ ਆਦਿ ਦੀ ਵਰਤੋਂ ਕਰਦਿਆਂ ਕੋਈ ਵੀ ਗੈਰ-ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਨੂੰ ਅੰਜਾਮ ਦੇ ਸਕਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਲਈ ਫ਼ੌਜ ਦੀ ਵਰਦੀ ਅਤੇ ਵਾਹਨਾਂ ਦੀ ਵੱਖਰੀ ਪਛਾਣ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਰੋਕਣ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਓਲਿਵ ਗ੍ਰੀਨ ਰੰਗ ਦੀ ਵਰਦੀ ਅਤੇ ਇਸੇ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਆਮ ਜਨਤਾ ਵੱਲੋਂ ਤੁਰੰਤ ਬੰਦ ਕੀਤੀ ਜਾਵੇ।

Leave a Reply

Your email address will not be published. Required fields are marked *

error: Content is protected !!