Latest news

ਕਰਫਿਊ ਵਧਾਉਣ ‘ਤੇ ਹਾਲੇ ਕੋਈ ਫੈਸਲਾ ਨਹੀਂ, ਮੌਜੂਦਾ ਸਥਿਤੀ ‘ਤੇ ਨਿਰਭਰ ਕਰੇਗਾ ਫੈਸਲਾ : ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਕਰਫਿਊ ਨੂੰ 14 ਅਪ੍ਰੈਲ ਤੋਂ ਅੱਗੇ ਵਧਾਉਣ ਬਾਰੇ ਕੋਈ ਵੀ ਫੈਸਲਾ ਮੌਜੂਦਾ ਸਥਿਤੀ ‘ਤੇ ਨਿਰਭਰ ਕਰੇਗਾ, ਜਿਸ ਦੀ ਉਹ ਨਿੱਜੀ ਤੌਰ‘ ਤੇ ਦਿਨ ਪ੍ਰਤੀ ਦਿਨ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਮੀਡੀਆ ਦੀਆਂ ਖਬਰਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ  COVID-19 ਕਰਕੇ ਲਗਾਇਆ ਗਿਆ ਕਰਫਿਊ 14 ਅਪ੍ਰੈਲ ਤੋਂ ਅੱਗੇ ਨਹੀਂ ਵਧਾਇਆ ਜਾਵੇਗਾ। ਉਹਨਾਂ ਕਿਹਾ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਅੱਗੇ ਦੇ ਫੈਸਲੇ ਲਏ ਜਾਣਗੇ। ਜੇਕਰ ਲੋਕਾਂ ਦੀਆਂ ਜਾਨਾਂ ਬਚਾਉਣ ਤੇ ਸੂਬੇ ਨੂੰ ਬਚਾਉਣ ਲਈ ਲੋੜੀਂਦੀਆਂ ਪਾਬੰਦੀਆਂ ਜਾਰੀ ਰੱਖਣੀਆਂ ਪੈਣਗੀਆਂ ਤਾਂ ਹੀ ਕਰਫਿਊ ਨੂੰ ਅੱਗੇ ਵਧਾਇਆ ਜਾਵੇਗਾ।

Decision on curfew increase
Decision on curfew increase

ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ‘ਚਕਰਫਿਊ ਨੂੰ ਅੱਗੇ ਵਧਾਉਣ ਬਾਰੇ ਕੋਈ ਵੀ ਫੈਸਲਾ ਉਸ ਸਮੇਂ ਦੀ ਸਥਿਤੀ ਦੇ ਮੱਦੇਨਜ਼ਰ ਲਿਆ ਜਾਵੇਗਾ। ਇਹ ਇਸ ਗੱਲ ‘ਤੇ ਨਿਰਭਰ ਕਰੇਗਾ ਕਿ ਉਸ ਵਕਤ ਸੂਬੇ ‘ਚ ਹਾਲਾਤ ਕਿਵੇਂ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਚੀਜ਼ਾਂ ਸੁਧਰ ਜਾਂਦੀਆਂ ਹਨ ਤਾਂ ਅਜਿਹੀਆਂ ਸਖਤ ਬੰਦਸ਼ਾਂ ਦੀ ਲੋੜ ਨਹੀਂ ਪਵੇਗੀ। ਹਾਲਾਂਕਿ ਜੇ ਸਥਿਤੀ ਬਦ ਤੋਂ ਬਦਤਰ ਹੋ ਜਾਂਦੀ ਹੈ ਤਾਂ ਸਰਕਾਰ ਕੋਲ ਕਰਫਿਊ ਦੇ ਇਲਾਵਾਂ ਕੋਈ ਹੋਰ ਵਿਕਲਪ ਨਹੀਂ ਬਚੇਗਾ। ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਰਫਿਊ ਦੇ ਨਤੀਜੇ ਵਜੋਂ ਪੇਸ਼ ਆਉਣ ਵਾਲਿਆਂ ਮੁਸ਼ਕਲਾਂ ਨੂੰ ਘੱਟ ਕਰਨ ਲਈ ਵੱਧ ਤੋਂ ਵੱਧ ਕਦਮ ਚੁੱਕੇਗੀ। ਪਹਿਲਾਂ ਹੀ ਬਹੁਤ ਸਾਰੀਆਂ ਜ਼ਰੂਰੀ ਸੇਵਾਵਾਂ ਜੋ ਕਿ ਸ਼ੁਰੂ ‘ਚ ਬੰਦ ਕਰ ਦਿੱਤੀਆਂ ਗਈਆਂ ਸਨ ਉਨ੍ਹਾਂ ਨੂੰ ਮੁੜ ਸ਼ੁਰੂ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਕਿਸੇ ਤਰਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ। ਉਨ੍ਹਾਂ ਬੈਂਕਿੰਗ, ਡਾਕ ਤੇ ਕੋਰੀਅਰ ਆਦਿ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਡਾਕਟਰਾਂ, ਸਿਹਤ ਕਰਮਚਾਰੀਆਂ ਤੇ ਨਿਯਮਤ ਮਰੀਜ਼ਾਂ ਨੂੰ ਕਰਫਿਊ ਪਾਸ ਲੈਣ ਦੀ ਜ਼ਰੂਰਤ ਨਹੀਂ ਪਏਗੀ।

Decision on curfew increase
Decision on curfew increase

ਕੈਪਟਨ ਅਮਰਿੰਦਰ ਨੇ ਕਿਹਾ ਕਿ ਕਰਫਿਊ ਜਾਰੀ ਰਹੇ ਜਾਂ ਨਹੀਂ, ਪਰ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੌਖਾ ਬਣਾਉਣ ਲਈ ਬਹੁਤ ਸਾਰੇ ਹੋਰ ਕਦਮ ਸਰਕਾਰ ਵੱਲੋਂ ਚੁੱਕੇ ਜਾਣਗੇ। ਗੌਰਤਲਬ ਹੈ ਕਿ ਕੋਰੋਨਾ ਵਾਇਰਸ ਸੰਕਟ ਦੇ ਮੱਦੇਨਜ਼ਰ ਕਰਫਿਊ ਲਗਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ। ਇਸ ਤਰ੍ਹਾਂ ਸੂਬਾ ਸਰਕਾਰ ਕੋਰਨਾਵਾਇਰਸ ਨੂੰ ਤੀਜੀ ਸਟੇਜ ‘ਤੇ ਜਾਂ ਤੋਂ ਰੋਕਣ ‘ਚ ਕਾਮਯਾਬ ਹੋਈ ਹੈ। ਮੁੱਖ ਮੰਤਰੀ ਨੇ ਹਾਲਾਂਕਿ ਇਹ ਸਪੱਸ਼ਟ ਕਰ ਦਿੱਤਾ ਕਿ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਲੈ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਪਹਿਲਾਂ ਹੀ ਮਹਾਂਮਾਰੀ ਦੇ ਫੈਲਣ ਨੂੰ ਰੋਕਣ ਸਮੇਤ ਕਿਸੇ ਵੀ ਸਥਿਤੀ ਲਈ ਜੰਗੀ ਪੱਧਰ ‘ਤੇ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *

error: Content is protected !!