Latest news

ਕਾਂਗਰਸੀ ਆਗੂਆਂ ਨੇ ਸ਼ਹਿਰ ‘ਚ ਕੀਤਾ ਡੋਰ-ਟੂ-ਡੋਰ ਪ੍ਰਚਾਰ * ਡਾ. ਚੱਬੇਵਾਲ ਦੇ ਹੱਕ ‘ਚ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ

ਫਗਵਾੜਾ 9 ਮਈ
( ਸ਼ਰਨਜੀਤ ਸਿੰਘ ਸੋਨੀ  )
ਕਾਂਗਰਸ ਪਾਰਟੀ ਨੇ ਅੱਜ ਸ਼ਹਿਰ ਦੇ ਹਰਗੋਬਿੰਦ ਨਗਰ, ਨਿਉ ਮਾਡਲ ਟਾਊਨ ਆਦਿ ਇਲਾਕਿਆਂ ਵਿਚ ਡੋਰ-ਟੂ-ਡੋਰ ਪ੍ਰਚਾਰ ਮੁਹਿਮ ਚਲਾਈ ਅਤੇ ਹਲਕਾ ਲੋਕਸਭਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਦੇ ਹੱਕ ਵਿਚ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਰਗੋਬਿੰਦ ਨਗਰ ਸਥਿਤ ਚੋਣ ਦਫਤਰ ਤੋਂ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ, ਜਿਲ•ਾ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਬਲਵੀਰ ਰਾਣੀ ਸੋਢੀ ਅਤੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ ਦੀ ਅਗਵਾਈ ਹੇਠ ਰਵਾਨਾ ਹੋਏ। ਮਾਨ ਅਤੇ ਸੋਢੀ ਨੇ ਵੋਟਰਾਂ ਨਾਲ ਘਰ-ਘਰ ਜਾ ਕੇ ਰਾਬਤਾ ਕੀਤਾ ਅਤੇ ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨਾਲ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਦੇਸ਼ ਨੂੰ ਸਹੀ ਦਿਸ਼ਾ ਸਿਰਫ ਕਾਂਗਰਸ ਪਾਰਟੀ ਦੀ ਸਰਕਾਰ ਦੀ ਦੇ ਸਕਦੀ ਹੈ ਇਸ ਲਈ ਵੋਟਰਾਂ ਦਾ ਫਰਜ ਹੈ ਕਿ ਵੱਧ ਤੋਂ ਵੱਧ ਵੋਟਾਂ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ‘ਹੱਥ’ ਦੇ ਚੋਣ ਨਿਸ਼ਾਨ ਵਾਲਾ ਬਟਨ ਦਬਾਅ ਕੇ ਪਾਉਣ। ਵੋਟਰਾਂ ਦਾ ਕਾਂਗਰਸੀ ਆਗੂਆਂ ਨੂੰ ਭਾਰੀ ਸਮਰਥਨ ਮਿਲਦਾ ਨਜਰ ਆਇਆ ਅਤੇ ਲੋਕਾਂ ਨੇ ਮੋਦੀ ਸਰਕਾਰ ਖਿਲਾਫ ਭੜਾਸ ਕੱਢਦਿਆਂ ਭਰੋਸਾ ਦਿੱਤਾ ਕਿ ਇਸ ਵਾਰ ਕਾਂਗਰਸ ਨੂੰ ਹੀ ਵੋਟ ਦੇਣਗੇ। ਇਸ ਮੌਕੇ ਸੂਬਾ ਕਾਂਗਰਸ ਸਕੱਤਰ ਅਵਤਾਰ ਸਿੰਘ ਪੰਡਵਾ, ਮਨੀਸ਼ ਭਾਰਦਵਾਜ, ਸੀਨੀਅਰ ਆਗੂ ਸਤਬੀਰ ਸਿੰਘ ਸਾਬੀ ਵਾਲੀਆ, ਨਵਜਿੰਦਰ ਸਿੰਘ ਬਾਹੀਆ, ਵਿੱਕੀ ਰਾਣੀਪੁਰ, ਅਸ਼ਵਨੀ ਸ਼ਰਮਾ, ਕੌਂਸਲਰ ਰਾਮਪਾਲ ਉੱਪਲ, ਮਨੀਸ਼ ਪ੍ਰਭਾਕਰ, ਜਤਿੰਦਰ ਵਰਮਾਨੀ, ਦਰਸ਼ਨ ਲਾਲ ਧਰਮਸੋਤ, ਪਦਮਦੇਵ ਸੁਧੀਰ ਨਿੱਕਾ, ਅਵਿਨਾਸ਼ ਗੁਪਤਾ ਬਾਸ਼ੀ, ਸਾਬਕਾ ਕੌਂਸਲਰ ਸੁਸ਼ੀਲ ਮੈਨੀ, ਮਹਿਲਾ ਕਾਂਗਰਸ ਦੀ ਜਿਲ•ਾ ਪ੍ਰਧਾਨ ਸਰਜੀਵਨ ਲਤਾ ਸ਼ਰਮਾ, ਸੀਨੀਅਰ ਆਗੂ ਮੀਨਾਕਸ਼ੀ ਵਰਮਾ, ਸ਼ਵਿੰਦਰ ਨਿਸ਼ਚਲ, ਮਹਿਲਾ ਕਾਂਗਰਸ ਬਲਾਕ ਸ਼ਹਿਰੀ ਪ੍ਰਧਾਨ ਸੁਮਨ ਸ਼ਰਮਾ, ਕ੍ਰਿਸ਼ਨ ਕੁਮਾਰ ਹੀਰੋ, ਰਾਮਕੁਮਾਰ ਚੱਢਾ, ਪੱਪੀ ਪਰਮਾਰ, ਨਰੇਸ਼ ਭਾਰਦਵਾਜ, ਕਾਕਾ ਨਾਰੰਗ ਆਦਿ ਹਾਜਰ ਸਨ।

Leave a Reply

Your email address will not be published. Required fields are marked *

error: Content is protected !!