Latest

ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਲਿਸਟ ਤਿਆਰ, ਅੱਜ ਲੱਗੇਗੀ ਹਾਈਕਮਾਨ ਦੀ ਮੋਹਰ ਅੱਜ ਹੋ ਰਹੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਹੋਣਗੇ ਸ਼ਾਮਲ

ਕਾਂਗਰਸ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਅੱਜ-ਭਲਕ ਜਾਰੀ ਕੀਤੀ ਜਾ ਸਕਦੀ ਹੈ। ਪੰਜਾਬ ਚੋਣ ਕਮੇਟੀ ਨੇ 13 ਵਿੱਚੋਂ ਅੱਠ ਉਮੀਦਵਾਰ ਤੈਅ ਕਰ ਲਏ ਹਨ। ਇਨ੍ਹਾਂ ‘ਤੇ ਕੇਂਦਰੀ ਚੋਣ ਕਮੇਟੀ ਦੀ ਮੋਹਰ ਲੱਗਣ ਦੀ ਦੇਰੀ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਦਿੱਲੀ ਵਿੱਚ ਹੋ ਰਹੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਇਸ ਨੂੰ ਹਰੀ ਝੰਡੀ ਮਿਲ ਸਕਦੀ ਹੈ।

ਸੂਤਰਾਂ ਮੁਤਾਬਕ ਅੱਜ ਹੋ ਰਹੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਹੋਣਗੇ। ਪੰਜਾਬ ਚੋਣ ਕਮੇਟੀ ਨੇ ਅੱਠ-ਨੌਂ ਉਮੀਦਵਾਰਾਂ ਦੇ ਨਾਵਾਂ ‘ਤੇ ਰਾਏ ਬਣਾ ਲਈ ਹੈ। ਇਹ ਨਾਂ ਕੇਂਦਰੀ ਚੋਣ ਕਮੇਟੀ ਕੋਲ ਪੇਸ਼ ਕੀਤੇ ਜਾਣਗੇ। ਜੇਕਰ ਸਹਿਮਤੀ ਮਿਲ ਗਈ ਤਾਂ ਇਨ੍ਹਾਂ ਨੂੰ ਅੱਜ ਜਾਂ ਕੱਲ੍ਹ ਐਲਾਨ ਦਿੱਤਾ ਜਾਏਗਾ।

ਸੂਤਰਾਂ ਮੁਤਾਬਕ ਪੰਜਾਬ ਚੋਣ ਕਮੇਟੀ ਨੇ ਪਟਿਆਲਾ ਤੋਂ ਪਰਨੀਤ ਕੌਰ, ਅਨੰਦਪੁਰ ਤੋਂ ਮਨੀਸ਼ ਤਿਵਾੜੀ, ਗੁਰਦਾਸਪੁਰ ਤੋਂ ਸੁਨੀਲ ਜਾਖੜ, ਜਲੰਧਰ ਤੋਂ ਸੰਤੋਖ ਸਿੰਘ ਚੌਧਰੀ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਸੰਗਰੂਰ ਤੋਂ ਕੇਵਲ ਢਿੱਲੋਂ ਤੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਦੇ ਨਾਂ ਫਾਈਨਲ ਕੀਤੇ ਹਨ। ਉਂਝ ਇਨ੍ਹਾਂ ਸੀਟਾਂ ‘ਤੇ ਹੋਰ ਉਮੀਦਵਾਰ ਵੀ ਹੱਥ-ਪੈਰ ਮਾਰ ਰਹੇ ਹਨ। ਇਸ ਲਈ ਹਾਈਕਮਾਨ ਕੁਝ ਤਬਦੀਲੀ ਕਰ ਸਕਦੀ ਹੈ।

ਇਸ ਤੋਂ ਇਲਾਵਾ ਫਿਰੋਜ਼ਪੁਰ, ਬਠਿੰਡਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ ਤੇ ਅ੍ਰੰਮਿਤਸਰ ਤੋਂ ਉਮੀਦਵਾਰਾਂ ਦਾ ਐਲਾਨ ਅਜੇ ਦੇਰੀ ਨਾਲ ਹੋਏਗਾ। ਇਨ੍ਹਾਂ ਵਿੱਚੋਂ ਕੁਝ ਹਲਕਿਆਂ ਵਿੱਚ ਬਦਲਦੀਆਂ ਸਮੀਕਰਨਾਂ ਮੁਤਾਬਕ ਹੀ ਨਾਂ ਫਾਈਨਲ ਕੀਤਾ ਜਾਏਗਾ।

Leave a Reply

Your email address will not be published. Required fields are marked *

error: Content is protected !!