Latest news

ਕਿਸਾਨਾ ਨਾਲ ਡਟ ਕੇ ਖੜੀ ਹੈ ਕਾਂਗਰਸ ਪਾਰਟੀ –ਗੁਰਦਿਆਲ ਸਿੰਘ ਭੁਲਾਰਾਈ *25 ਸਤੰਬਰ ਨੂੰ ਮੋਦੀ ਸਰਕਾਰ ਤੋਂ ਇਨਸਾਫ਼ ਲੈਣ ਲਈ ਲਗਾਏ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ

ਫਗਵਾੜਾ ( ਅਮਰੀਕ ਖੁਰਮਪੁਰ )
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਜਿੱਥੇ ਕਿਸਾਨਾਂ ਦਾ ਰੋਹ ਠੰੰਡਾ ਹੁੰਦਾ ਨਜਰ ਨਹੀਂ ਆ ਰਿਹਾ, ਉੱਥੇ ਹੀ ਅੱਜ ਬਲਾਕ ਸੰਮਤੀ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਨੇ ਮੋਦੀ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਭਰਾਵਾਂ ਨੂੰ ਬਰਬਾਦ ਕਰਨ ਤੁੱਲੀ ਹੋਈ ਹੈ ਪਰ ਕਾਂਗਰਸ ਪਾਰਟੀ ਹਮੇਸ਼ਾ ਤੋਂ ਹੀ ਕਿਸਾਨ ਹਿਤੈਸ਼ੀ ਰਹੀ ਅਤੇ ਇਸੇ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਲਕਾ ਵਿਧਾਇਕ ਸ੍ਰ ਬਲਵਿੰਦਰ ਸਿੰਘ ਧਾਲੀਵਾਲ ਵੀ ਉਨ੍ਹਾਂ ਵਲੋਂ ਕਿਸਾਨੀ ਹੱਕਾਂ ਨੂੰ ਦੱਬਦਿਆਂ ਦੇਖ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਬਲਾਕ ਸੰਮਤੀ ਦੇ ਚੇਅਰਮੈਨ ਸ੍ਰ ਗੁਰਦਿਆਲ ਸਿੰਘ ਭੁੱਲਾਰਾਈ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਸੀ ਕਿ ਅਜਿਹੇ ਆਰਡੀਨੈਂਸ ਪਾਰਲੀਮੈਂਟ ਵਿੱਚ ਲਿਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਜੁੜੇ ਹੋਣ ਕਾਰਣ ਉਨ੍ਹਾਂ ਦੀ ਰਾਏ ਲਈ ਜਾਂਦੀ ਪਰ ਮੋਦੀ ਸਰਕਾਰ ਵਲੋਂ ਅਜਿਹਾ ਨਹੀਂ ਕੀਤਾ ਗਿਆ ਅਤੇ ਹੱਕਾਂ ਲਈ ਸੜਕਾਂ ਤੇ ਰੁਲ ਰਹੇ ਦੇਸ਼ ਨੂੰ ਰੋਟੀ ਖਵਾਉਣ ਵਾਲੇ ਅੰਨਦਾਤੇ ਨੂੰ ਸਰਕਾਰੀ ਸੋਟੀ ਮਿਲ ਰਹੀ ਹੈ, ਜੋ ਕਿ ਅਤਿ ਨਿੰਦਨਯੋਗ ਹੈ। ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਨੇ ਹਲਕੇ ਦੇ ਸਮੁੱਚੇ ਕਿਸਾਨ ਭਰਾਵਾਂ ਸਮੇਤ ਧਾਰਮਿਕ, ਸਮਾਜਿਕ, ਜੱਥੇਬੰਦੀਆਂ, ਸੋਸਾਇਟੀਆਂ, ਕਲੱਬਾਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਸਮੇਤ ਆੜ੍ਹਤੀਆ, ਦੁਕਾਨਦਾਰਾਂ ਆਮ ਲੋਕਾਂ ਨੂੰ ਇਸ 25 ਸਤੰਬਰ ਨੂੰ ਮੋਦੀ ਸਰਕਾਰ ਤੋਂ ਇਨਸਾਫ਼ ਲੈਣ ਲਈ ਲਗਾਏ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਚੇਅਰਮੈਨ ਸ੍ਰ ਗੁਰਦਿਆਲ ਸਿੰਘ ਭੁੱਲਾਰਾਈ ਨੇ ਕਿਹਾ ਕਿ ਹਲਕਾ ਵਿਧਾਇਕ ਸ੍ਰ ਬਲਵਿੰਦਰ ਸਿੰਘ ਧਾਲੀਵਾਲ ਬਹੁਤ ਹੀ ਸੁੱਲਝੇ ਹੋਏ ਅਤੇ ਪੜ੍ਹੇ-ਲਿਖੇ ਇਨਸਾਨ ਹਨ ਆਉ ਹਲਕੇ ਦੀ ਨੁਮਾਇੰਦਗੀ ਕਰ ਰਹੇ ਸ੍ਰ ਧਾਲੀਵਾਲ ਜੀ ਅਗਵਾਈ ਹੇਠ 25 ਸਤੰਬਰ ਨੂੰ ਕਿਸਾਨਾਂ ਵਲੋਂ ਐਲਾਨੇ ਬੰਦ ਦਾ ਪੂਰਨ ਸਮਰਥਨ ਕਰੀਏ ਅਤੇ ਇਸ ਦੇ ਨਾਲ ਹੀ ਜਦੋਂ ਤੱਕ ਮੋਦੀ ਸਰਕਾਰ ਵਲੋਂ ਕਿਸਾਨ ਮਾਰੂ ਫਤਵੇ ਵਾਪਿਸ ਨਹੀਂ ਲਏ ਜਾਂਦੇ, ਉਦੋਂ ਤੱਕ ਕਿਸਾਨ ਭਰਾਵਾਂ ਨਾਲ ਖੜ ਕੇ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ ਜਾਵੇ ਤਾਂ ਜੋ ਮੋਦੀ ਸਰਕਾਰ ਤੋਂ ਸਮੁੱਚੇ ਕਿਸਾਨ ਭਰਾਵਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ।

Leave a Reply

Your email address will not be published. Required fields are marked *

error: Content is protected !!