Latest news

ਕਿਸਾਨ ਜਥੇਬੰਦੀਆਂ ਨੇ ਦਿੱਤੀ ਕੈਪਟਨ ਸਰਕਾਰ ਨੂੰ ਵੱਡੀ ਰਾਹਤ

  • ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮੀਟਿੰਗ ਵਿਚ ਅਹਿਮ ਫ਼ੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ। ਇਹ ਢਿੱਲ ਸਿਰਫ ਮਾਲ ਗੱਡੀਆਂ ਲਈ ਹੋਵੇਗੀ।

    ਦੱਸ ਦਈਏ ਕਿ ਕੈਪਟਨ ਸਰਕਾਰ ਵੱਲੋਂ ਪਿਛਲੇ ਕਾਫੀ ਦਿਨਾਂ ਤੋਂ ਰੇਲ ਪਟੜੀਆਂ ਮੱਲੀ ਬੈਠੇ ਕਿਸਾਨਾਂ ਅੱਗੇ ਸੂਬੇ ਵਿਚ ਕੋਲੇ ਸਣੇ ਹੋਰ ਜ਼ਰੂਰੀ ਸਾਮਾਨ ਦੀ ਥੁੜ੍ਹ ਦਾ ਵਾਸਤਾ ਪਾਇਆ ਜਾ ਰਿਹਾ ਸੀ। ਇਸ ਫੈਸਲੇ ਨਾਲ ਸਰਕਾਰ ਨੇ ਸੁਖ ਦਾ ਸਾਹ ਲਿਆ ਹੈ।

    ਕਿਸਾਨ ਜਥੇਬੰਦੀਆਂ ਵੱਲੋਂ  5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਭਾਜਪਾ ਆਗੂਆਂ ਦੀ ਵੱਡੇ ਪੱਧਰ ‘ਤੇ ਘੇਰਾਬੰਦੀ ਕੀਤੀ ਜਾਣ ਦਾ ਫ਼ੈਸਲਾ ਲਿਆ ਹੈ। ਇਸ ਦੇ ਇਲਾਵਾ ਟੋਲ ਪਲਾਜ਼ਿਆ ‘ਤੇ ਧਰਨਾ ਜਾਰੀ ਰਹੇਗਾ।

  • ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨ ਨਹੀਂ ਲਈਆਂ ਜਾਂਦੀਆਂ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਅਗਲੀ ਰਣਨੀਤੀ ‘ਤੇ 4 ਨਵੰਬਰ ਨੂੰ ਬੈਠਕ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

error: Content is protected !!