Latest

ਕੈਂਸਰ ਡੇ ਮੌਕੇ ਸਿਵਲ ਹਸਪਤਾਲ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਕੀਤਾ ਆਯੋਜਨ

ਫਗਵਾੜਾ,8 ਨਵੰਬਰ
( ਸ਼ਰਨਜੀਤ ਸਿੰਘ ਸੋਨੀ )
ਕੈਂਸਰ ਅੱਜ ਦੇ ਦੌਰ ਵਿੱਚ ਸਭ ਤੋਂ ਗੰਭੀਰ ਬਿਮਾਰੀਆਂ ਵਿਚੋਂ ਇੱਕ ਮੰਨੀ ਜਾਂਦੀ ਹੈ ਸਰੀਰ ਦੇ ਕਿਸੇ ਇੱਕ ਅੰਗ ਵਿੱਚ ਛੋਟੀਆ-ਛੋਟੀਆ ਗੱਠਾ ਜਾ ਟਿਊਮਰ ਬਣਨ ਦੀ ਪ੍ਰਕਿਰਿਆ ਨੂੰ ਹੀ ਕੈਂਸਰ ਕਿਹਾ ਜਾਂਦਾ ਹੈ ਆਮ ਲੋਕਾਂ ਵਿੱਚ ਕੈਂਸਰ ਅਤੇ ਉਸ ਨਾਲ ਜੁੜੀ ਜਾਣਕਾਰੀ ਦੀ ਘਾਟ ਨੂੰ ਵੇਖਦਿਆ ਹੋਇਆ ਵਿਸ਼ਵ ਸਿਹਤ ਸੰਗਠਨ (ਡਬਲਯੂ. ਐਚ.ਉ.) ਵਲੋਂ ਹਰ ਸਾਲ ਨਵੰਬਰ ਮਹੀਨੇ ਵਿੱਚ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਅੱਜ ਸਿਵਲ ਹਸਪਤਾਲ ਫਗਵਾੜਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਕਮਲ ਕਿਸ਼ੋਰ ਦੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਸੰਬੋਧਨ ਕਰਦਿਆ ਡਾਕਟਰ ਐਸਪੀ ਸਿੰਘ ਨੇ ਦੱਸਿਆ ਕਿ ਛਾਤੀ ਵਿੱਚ ਗਿਲਟੀ, ਲਗਾਤਾਰ ਖੰਘ ੳਤੇ ਆਵਾਜ਼ ਵਿੱਚ ਭਾਰੀਪਨ, ਮਹਾਂਵਾਰੀ ਵਿੱਚ ਖੂਨ ਜਿਆਦਾ ਆਉਣਾ, ਅਤੇ ਮਹਾਂਵਾਰੀ ਤੋਂ ਇਲਾਵਾ ਖੂਨ ਆਉਣਾ, ਨਾ ਠੀਕ ਹੋਣ ਵਾਲੇ ਮੂੰਹ ਦੇ ਛਾਲੇ ਕੈਂਸਰ ਦੇ ਪ੍ਰਮੁਖ ਲੱਛਣ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰੀਰ ਦੇ ਕਿਸੇ ਹਿੱਸੇ ਵਿੱਚ ਅਣਚਾਹੀ ਰਸੋਲੀ ਜਾਂ ਗਿਲਟੀ ਆਦਿ ਹੋਵੇ ਤਾਂ ਤੁਰੰਤ ਡਾਕਟਰ ਦੀ ਸਲਾਹ ਲਵੋ,ਔਰਤਾਂ ‘ਚ ਮਹਾਂਵਾਰੀ ਦੇ ਲੱਛਣ ਬਦਲਣ ਤੇ ਡਾਕਟਰ ਕੋਲ ਜਾਉ, ਇਸ ਭਿਆਨਕ ਤੇ ਖਤਰਨਾਕ ਬਿਮਾਰੀ ਤੋਂ ਆਪਣੇ ਬਚਾਓ ਲਈ ਤੰਬਾਕੂ ਦਾ ਸੇਵਨ ਨਾ ਕਰੋ, ਸਿਗਰਟਨੋਸ਼ੀ ਤੋਂ ਦੂਰ ਰਹੋ, ਸ਼ਰਾਬ ਦੇ ਸੇਵਨ ਤੋਂ ਪਰਹੇਜ਼ ਕਰੋ, ਆਪਣੇ ਸਰੀਰ ਦੀ ਪੂਰੀ ਤਰ੍ਹਾਂ ਸਫਾਈ ਕਰਨ ਦੇ ਨਾਲ-ਨਾਲ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸਾਫ-ਸੁਥਰਾ ਅਤੇ ਹਰਿਆ ਭਰਿਆ ਰੱਖਣ ਨਾਲ ਕੈਂਸਰ ਵਰਗੀ ਭਿਆਨਕ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਪੀੜਤ ਵਿਅਕਤੀ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਫੰਡ ਅਧੀਨ ਪੰਜਾਬ ਰਾਜ ਦੇ ਵਸਨੀਕਾਂ ਲਈ 1,50 ਲੱਖ ਰੁਪਏ ਤੱਕ ਦੇ ਇਲਾਜ ਲਈ ਸਹਾਇਤਾ ਦਿੱਤੀ ਜਾਂਦੀ ਹੈ ਤੁਸੀ ਇਸ ਸਬੰਧੀ 104 ਟੋਲ ਫ੍ਰੀ ਨੰਬਰ ਤੇ ਕਿਸੇ ਵੇਲੇ ਵੀ ਮੈਡੀਕਲ ਹੈਲਪਲਾਈਨ ਤੇ ਸੰਪਰਕ ਕਰ ਸਕਦੇ ਹੋ। ਪ੍ਰੋਗਰਾਮ ਦੇ ਅਖੀਰ ਸੀਨੀਅਰ ਮੈਡੀਕਲ ਅਫਸਰ ਡਾਕਟਰ ਕਮਲ ਕਿਸ਼ੋਰ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ ਤੇ ਇਸ ਭਿਆਨਕ ਤੇ ਖਤਰਨਾਕ ਬਿਮਾਰੀ ਤੋਂ ਬਚਣ ਲਈ ਵਧੇਰੇ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਸਮੇਂ ਸਿਰ ਆਪਣੇ ਸਰੀਰ ਦੀ ਮੈਡੀਕਲ ਜਾਂਚ ਕਰਵਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਮੌਜੂਦ ਸੀ

Leave a Reply

Your email address will not be published. Required fields are marked *

error: Content is protected !!