Latest

ਕੈਨੇਡਾ ਦੇ PM ਦੀ ਪਤਨੀ ਸੋਫੀ ਟਰੂਡੋ ਨੇ ਦਿੱਤੀ ਕੋਰੋਨਾ ਨੂੰ ਮਾਤ

ਦੁਨੀਆ ਦੇ ਸਾਰੇ 195 ਦੇਸ਼ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਹਨ । ਐਤਵਾਰ ਸਵੇਰ ਤੱਕ 6 ਲੱਖ 63 ਹਜ਼ਾਰ 541 ਸੰਕਰਮਿਤ ਹੋਣ ਦੀ ਪੁਸ਼ਟੀ ਹੋ ਗਈ ਹੈ, ਜਦਕਿ 30,873 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਇਸ ਦੌਰਾਨ ਇੱਕ ਲੱਖ ਤੋਂ ਵੱਧ ਲੋਕ ਤੰਦਰੁਸਤ ਵੀ ਹੋਏ ਹਨ । ਯੂਰਪ ਵਿੱਚ ਮਰਨ ਵਾਲਿਆਂ ਦੀ ਗਿਣਤੀ 20 ਹਜ਼ਾਰ ਤੋਂ ਪਾਰ ਹੋ ਗਈ ਹੈ ।

Canadian PM Wife Recovered
Canadian PM Wife Recovered

ਇਸ ਦੇ ਨਾਲ ਹੀ ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗਰੇਗੋਇਰ ਕੋਰੋਨਾ ਵਾਇਰਸ ਤੋਂ ਠੀਕ ਹੋ ਗਈ ਹੈ । ਜਿਸ ਬਾਰੇ ਉਨ੍ਹਾਂ ਨੇ ਸ਼ਨੀਵਾਰ ਨੂੰ ਜਾਣਕਾਰੀ ਦਿੱਤੀ । ਜ਼ਿਕਰਯੋਗ ਹੈ ਕਿ ਟਰੂਡੋ ਦੇ ਦਫਤਰ ਵੱਲੋਂ 12 ਮਾਰਚ ਨੂੰ ਉਸ ਦੀ ਕੋਰੋਨਾ ਸਕਾਰਾਤਮਕ ਹੋਣ ਦੀ ਪੁਸ਼ਟੀ ਕੀਤੀ ਗਈ ਸੀ ।

Canadian PM Wife Recovered

ਉਹ ਲੰਦਨ ਤੋਂ ਵਾਪਸ ਆਉਣ ਤੋਂ ਬਾਅਦ ਸੰਕਰਮਿਤ ਹੋਈ ਸੀ । ਇਸ ਤੋਂ ਬਾਅਦ ਪ੍ਰਧਾਨ ਮੰਤਰੀ ਉਨ੍ਹਾਂ ਦੀ ਪਤਨੀ ਅਤੇ ਪੂਰੇ ਪਰਿਵਾਰ ਨੂੰ ਇਕੱਲੇ ਰਹਿਣ ਲਈ ਕਿਹਾ ਗਿਆ ਸੀ । ਜੇਕਰ ਇੱਥੇ ਕੈਨੇਡਾ ਦੀ ਗੱਲ ਕੀਤੀ ਜਾਵੇ ਤਾਂ ਕੈਨਡਾ ਵਿੱਚ ਹੁਣ ਤੱਕ 5,655 ਲੋਕ ਇਸ ਵਾਇਰਸ ਨਾਲ ਸੰਕਰਮਿਤ ਹੋਏ ਹਨ, ਜਦਕਿ 60 ਦੀ ਮੌਤ ਹੋ ਚੁੱਕੀ ਹੈ ।

ਇਹ ਵੀ ਪੜ੍ਹੋ: ਸਪੇਨ ਦੀ ਰਾਜਕੁਮਾਰੀ ਦੀ ਕੋਰੋਨਾ ਵਾਇਰਸ ਨਾਲ ਮੌਤ

ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਨੇ ਆਪਣੀ ਦਹਿਸ਼ਤ ਫੈਲਾ ਦਿੱਤੀ ਹੈ । ਜਿਸ ਕਾਰਨ ਲੋਕ ਬਹੁਤ ਜ਼ਿਆਦਾ ਡਰੇ ਹੋਏ ਹਨ । ਇੱਕ ਪਾਸੇ ਜਿੱਥੇ ਇਸ ਵਾਇਰਸ ਕਾਰਨ ਦੁਨੀਆ ਭਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ, ਉੱਥੇ ਹੀ ਸਪੇਨ ਦੀ ਰਾਜਕੁਮਾਰੀ ਕੋਰੋਨਾ ਵਾਇਰਸ ਨਾਲ ਮਰਨ ਵਾਲੀ ਵਿਸ਼ਵ ਦੀ ਪਹਿਲੀ ਸ਼ਾਹੀ ਪਰਿਵਾਰ ਦੀ ਮੈਂਬਰ ਬਣ ਗਈ ਹੈ । 

Leave a Reply

Your email address will not be published. Required fields are marked *

error: Content is protected !!