Latest news

ਖੁਸ਼ਖ਼ਬਰੀ! ਟਰੰਪ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਅਮਰੀਕਾ ਵਿੱਚ ਰਹਿ ਕੇ ਵਿਦਿਆਰਥੀ ਵੀਜ਼ੇ ਤੇ ਆਨਲਾਈਨ ਪੜ੍ਹਾਈ (Online Education) ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਹੈ। ਆਖਿਰਕਾਰ ਟਰੰਪ ਸਰਕਾਰ ਨੇ ਅਜਿਹੇ ਸਟੂਡੈਂਟਸ ਦਾ ਵੀਜ਼ਾ ਰੱਦ (Visa Restrictions) ਕਰਨ ਦਾ ਆਪਣਾ ਫੈਸਲਾ ਵਾਪਸ ਲੈਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਾਲਡ(Donald Trump) ਨੇ ਅਮਰੀਕਾ ਵਿਚ ਰਹਿੰਦੇ ਹੋਏ ਆਨਲਾਈਨ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਤਿਬੰਧਾਂ ਨੂੰ ਰੱਦ ਕਰਨ ਦੇ ਫੈਸਲੇ ਦੇ ਬਹੁਤ ਵਿਰੋਧ ਦੇ ਬਾਅਦ ਵਾਪਸ ਲੈ ਲਿਆ ਹੈ। ਮੰਗਲਵਾਰ ਨੂੰ ਅਦਾਲਤ ਵਿਚ, ਟਰੰਪ ਪ੍ਰਸ਼ਾਸਨ ਦੇ ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਦੇ ਵਕੀਲ ਨੇ ਕਿਹਾ ਕਿ ਇਹ ਸੁਣਵਾਈ ਹੁਣ ਜ਼ਰੂਰੀ ਨਹੀਂ ਹੈ ਕਿਉਂਕਿ ਅਸੀਂ ਇਸ ਫੈਸਲੇ ਨੂੰ ਵਾਪਸ ਲੈਣ ਲਈ ਤਿਆਰ ਹਾਂ। ਟਰੰਪ ਸਰਕਾਰ ਦੀ ਵਾਪਸੀ ਨਾਲ ਅਮਰੀਕਾ ਵਿਚ ਰਹਿੰਦੇ ਲੱਖਾਂ ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ।

Leave a Reply

Your email address will not be published. Required fields are marked *

error: Content is protected !!