Latest news

ਖੇਤੀ ਕਾਨੂੰਨਾਂ ਖਿਲਾਫ ਗੱਲ਼ਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਕਬੂਲਿਆ ਕੇਂਦਰ ਸਰਕਾਰ ਦਾ ਸੱਦਾ

  • ਨਵੇਂ ਖੇਤੀ ਕਾਨੂੰਨਾਂ ‘ਤੇ ਗੱਲ਼ਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਸੱਦਾ ਸਵੀਕਾਰ ਕਰ ਲਿਆ ਹੈ। ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਹੋਈ ਬੈਠਕ ‘ਚ ਕਿਸਾਨ ਜਥੇਬੰਦੀਆਂ ਨੇ ਇਹ ਫੈਸਲਾ ਲਿਆ।  ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
  • farmer protestfarmer protest
    ਦੱਸ ਦੇਈਏ ਕਿ ਪਹਿਲੀ ਵਾਰ ਕਿਸਾਨ ਜਥੇਬੰਜੀਆਂ ਵਲੋਂ ਇਸ ਸੱਦੇ  ਨੂੰ  ਖਾਰਿਜ ਕਰ ਦਿੱਤਾ ਗਿਆ ਸੀ। ਪਰ ਮੁੜ ਸੱਦਾ ਮਿਲਣ ਮਗਰੋਂ ਜਥੇਬੰਦੀਆਂ ਵਲੋਂ ਮੀਟਿੰਗ ਦੌਰਾਨ ਇਹ ਸੱਦਾ ਸਵੀਕਾਰ ਕਰ ਲਿਆ ਹੈ। ਹੁਣ ਕਿਸਾਨ ਜਥੇਬੰਦੀਆਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸਾਨ ਜਥੇਬੰਜੀਆਂ ਨੇ ਕਿਹਾ ਕਿ ਕੱਲ੍ਹ ਉਹ ਦਿੱਲੀ ਕੇਂਦਰ ਨਾਲ ਮੁਲਾਕਾਤ ਕਰਨ ਲਈ ਜਾਣਗੀਆਂ।

Leave a Reply

Your email address will not be published. Required fields are marked *

error: Content is protected !!