ਗਣਤੰਤਰ ਦਿਵਸ ਦੀ ਟਰੈਕਟਰ ਰੈਲੀ ਬਾਰੇ ਸੁਣਵਾਈ ਕਰੇਗੀ ਸੁਪਰੀਮ ਕੋਰਟ
ਨਵੀਂ ਦਿੱਲੀ, 12 ਜਨਵਰੀ
ਸੁਪਰੀਮ ਕੋਰਟ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਟਰੈਕਟਰ ਰੈਲੀ ਖਿਲਾਫ਼ ਦਰਖਾਸਤ ’ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਕੇਂਦਰ ਨੇ ਦਿੱਲੀ ਪੁਲੀਸ ਵਲੋਂ ਸਰਵਉਚ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਸੀ ਕਿ 26 ਜਨਵਰੀ ਦੀ ਪਰੇਡ ਮੌਕੇ ਟਰੈਕਟਰ ਰੈਲੀ ਕੱਢਣ ਕਾਰਨ ਆਵਾਜਾਈ ਵਿਚ ਵਿਘਨ ਪਵੇਗਾ ਤੇ ਕਾਨੂੰਨ ਵਿਵਸਥਾ ਪ੍ਰਭਾਵਿਤ ਹੋਵੇਗੀ। ਇਸ ਕਾਰਨ ਦੇਸ਼ ਨੂੰ ਨਮੋਸ਼ੀ ਵੀ ਝੱਲਣੀ ਪੈ ਸਕਦੀ ਹੈ। ਇਸ ਤੋਂ ਬਾਅਦ ਮੁੱਖ ਜੱਜ ਐਸ ਏ ਬੋਬਡੇ ਦੀ ਅਗਵਾਈ ਵਾਲੇ ਬੈਂਚ ਨੇ ਸੁਣਵਾਈ ਲਈ ਕਿਸਾਨ ਜਥੇਬੰਦੀਆਂ ਨੂੰ ਨੋਟਿਸ ਜਾਰੀ ਕੀਤਾ।