Latest

ਗਣਤੰਤਰ ਦਿਵਸ ਸਮਾਰੋਹ ਨਾਲ ਸਬੰਧਤ ਸਥਾਨਾਂ ਨੇੜੇ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ

ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਆਦੇਸ਼ ਦਿੱਤੇ ਹਨ ਕਿ ਕੋਈ ਵੀ ਵਿਅਕਤੀ 26 ਜਨਵਰੀ 2020 ਨੂੰ ਜ਼ਿਲਾ ਕਪੂਰਥਲਾ ਦੀ ਹਦੂਦ ਅੰਦਰ ਗਣਤੰਤਰ ਦਿਵਸ ਸਮਾਰੋਹ ਵਾਲੇ ਸਥਾਨਾਂ, ਮੁੱਖ ਮਹਿਮਾਨ ਦੇ ਰੂਟ ਅਤੇ ਰਿਹਾਇਸ਼ ਵਾਲੇ ਸਥਾਨਾਂ ਦੇ ਨੇੜੇ ਡਰੋਨ ਅਤੇ ਅਨਮੈਨਡ ਏਰੀਅਲ ਵਹੀਕਲਜ਼ ਦੀ ਵਰਤੋਂ ਨਹੀਂ ਕਰੇਗਾ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ 26 ਜਨਵਰੀ 2020 ਨੂੰ ਗਣਤੰਤਰ ਦਿਵਸ ਸਮਾਰੋਹ ਜ਼ਿਲਾ ਕਪੂਰਥਲਾ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਆਮ ਜਨਤਾ ਵੱਲੋਂ ਡਰੋਨ ਅਤੇ ਅਨਮੈਨਡ ਏਰੀਅਲ ਵਹੀਕਲਜ਼ ਦੀ ਵਰਤੋਂ ਕਾਰਨ ਅਮਨ ਤੇ ਕਾਨੂੰਨ ਭੰਗ ਹੋਣ ਦਾ ਖਦਸ਼ਾ ਪੈਦਾ ਹੋ ਸਕਦਾ ਹੈ ਅਤੇ ਕਿਸੇ ਸਮੇਂ ਵੀ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।

Leave a Reply

Your email address will not be published. Required fields are marked *

error: Content is protected !!