Latest

ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ-ਕਮਿਸ਼ਨਰ ਬਖ਼ਤਾਵਰ ਸਿੰਘ

ਫਗਵਾੜਾ, 16 ਜੁਲਾਈ 
( ਸ਼ਰਨਜੀਤ ਸਿੰਘ ਸੋਨੀ )
‘ਤੰਦਰੁਸਤ ਮਿਸ਼ਨ ਪੰਜਾਬ’ ਅਤੇ ‘ਸਵੱਛ ਭਾਰਤ ਮਿਸ਼ਨ’ ਤਹਿਤ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ. ਬਖਤਾਵਰ ਸਿੰਘ ਨੇ ਫਗਵਾੜਾ ਵਾਸੀਆਂ ਦੀ ਚੰਗੀ ਸਿਹਤ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਘਰਾਂ ਵਿਚ ਡੋਰ-ਟੂ-ਡੋਰ ਸੈਗਰੀਗੇਸ਼ਨ ਤਹਿਤ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨਾਂ ਨਗਰ ਨਿਗਮ ਫਗਵਾੜਾ ਦੇ ਜ਼ੋਨ ਨੰਬਰ 3 ਦੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨਾਂ ਆਪ ਨਿੱਜੀ ਤੌਰ ‘ਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਕੂੜੇ ਦੀ ਸਮੱਸਿਆ ਸਬੰਧੀ ਜਾਗਰੂਕ ਕੀਤਾ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਕੂੜਾ-ਮੁਕਤ ਕਰਨ ਅਤੇ ਵਾਤਾਵਰਨ ਦੀ ਸੰਭਾਲ ਲਈ ਕੂੜੇ ਨੂੰ ਘੱਟ ਤੋਂ ਘੱਟ ਜਨਰੇਟ ਕੀਤਾ ਜਾਵੇ ਅਤੇ ਘਰਾਂ ਵਿਚ ਖਾਸ ਕਰਕੇ ਰਸੋਈ ਵਿਚੋਂ ਪੈਦਾ ਹੋਣ ਵਾਲੇ ਕੂੜੇ ਨੂੰ ਵੱਖਰਾ-ਵੱਖਰਾ ਕਰਕੇ ਰੱਖਿਆ ਜਾਵੇ ਤਾਂ ਜੋ ਕਿਚਨ ਵੇਸਟ ਨੂੰ ਰੀਯੂਜ਼ ਕਰਕੇ ਖਾਦ ਦੇ ਤੌਰ ‘ਤੇ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਖਾਲੀ ਪਲਾਟਾਂ ਵਿਚ ਕੂੜਾ ਨਾ ਸੁੱਟਿਆ ਜਾਵੇ, ਤਾਂ ਜੋ ਤੰਦਰੁਸਤ ਪੰਜਾਬ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਚੀਫ ਸੈਨੇਟਰੀ ਇੰਸਪੈਕਟਰ ਸ. ਗੁਰਿੰਦਰ ਸਿੰਘ, ਸੈਨੇਟਰੀ ਇੰਸਪੈਟਰ ਸ੍ਰੀ ਰਮਨ ਕੁਮਾਰ ਤੇ ਸ. ਅਜਮੇਰ ਸਿੰਘ, ਮੈਂਬਰ ਸਾਹਿਬਾਨ ਤੇ ਸਫ਼ਾਈ ਸੇਵਕ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!