Latest

ਗੁਰਦਿਆਲ ਸਿੰਘ ਭੁੱਲਾਰਾਈ ਨੇ ਬਲਾਕ ਸੰਮਤੀ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ * ਵਿਧਾਇਕ ਧਾਲੀਵਾਲ ਨੇ ਦਿੱਤਾ ਸਹਿਯੋਗ ਦਾ ਭਰੋਸਾ

ਫਗਵਾੜਾ 1 ਫਰਵਰੀ
( ਆਰ.ਐਮ.ਪੀ.  )
ਲਾਕ ਸੰਮਤੀ ਦੇ ਨਵ ਨਿਯੁਕਤ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਨੇ  ਬੀ.ਡੀ.ਪੀ.ਓ. ਦਫਤਰ ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ•ਾਂ ਗੁਰਦਿਆਲ ਸਿੰਘ ਭੁੱਲਾਰਾਈ ਅਤੇ ਉਨ•ਾਂ ਦੇ ਨਾਲ ਉਪ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਤੇ ਬੀਬੀ ਰੇਸ਼ਮ ਕੌਰ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਪਿੰਡਾਂ ਦੇ ਵਿਕਾਸ ਵਿਚ ਹਰ ਤਰ•ਾਂ ਦੇ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ। ਨਾਲ ਹੀ ਉਨ•ਾਂ ਹਾਜਰ ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਕਿਹਾ ਕਿ ਉਹ ਬਿਨਾ ਕਿਸੇ ਪੱਖਪਾਤ ਤੋਂ ਪਾਰਟੀ ਬਾਜੀ ਤੋਂ ਉਪਰ ਉੱਠ ਕੇ ਵਿਕਾਸ ਦੇ ਕੰਮਾਂ ਨੂੰ ਨੇਪਰੇ ਚਾੜ•ਨ। ਗੁਰਦਿਆਲ ਸਿੰਘ ਭੁੱਲਾਰਾਈ ਅਤੇ ਬੀਬੀ ਰੇਸ਼ਮ ਕੌਰ ਨੇ ਸਮੂਹ ਬਲਾਕ ਸੰਮਤੀ ਮੈਂਬਰਾਂ ਅਤੇ ਪੰਚਾਂ-ਸਰਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਅਤੇ ਪੰਚਾਇਤਾਂ ਦੇ ਹੋਰ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਵਾਉਣ ਦਾ ਯਤਨ ਕਰਨਗੇ। ਇਸ ਮੌਕੇ ਨਗਰ ਨਿਗਮ ਕਮੀਸ਼ਨਰ ਗੁਰਮੀਤ ਸਿੰਘ ਮੁਲਤਾਨੀ, ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ, ਬੀ.ਡੀ.ਪੀ.ਓ. ਨੀਰਜ ਕੁਮਾਰ, ਜਿਲ•ਾ ਪਰੀਸ਼ਦ ਮੈਂਬਰ ਮੀਨਾ ਰਾਣੀ ਭਬਿਆਣਾ, ਨਿਸ਼ਾ ਰਾਣੀ ਖੇੜਾ, ਜਿਲ•ਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।

Leave a Reply

Your email address will not be published. Required fields are marked *

error: Content is protected !!