Latest news

ਚੁਰਾਸੀ ਕਤਲੇਆਮ ‘ਤੇ ਵੱਡਾ ਫੈਸਲਾ, ਸੱਜਣ ਕੁਮਾਰ ਸਣੇ ਚਾਰਾਂ ਨੂੰ ਉਮਰ ਕੈਦ, ਦੋ ਦੀ ਸਜ਼ਾ ਵਧਾਈ

ਦਿੱਲੀ ਹਾਈਕੋਰਟ ਨੇ ਅੱਜ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ ‘ਚ ਸਿੱਖ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਉਸ ਦੇ ਨਾਲ-ਨਾਲ ਅਦਾਲਤ ਨੇ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਇਲਾਵਾ ਅਦਾਲਤ ਨੇ ਦੋ ਹੋਰ ਦੋਸ਼ੀਆਂ ਕਿਸ਼ਨ ਖੋਖਰ ਤੇ ਸਾਬਕਾ ਵਕੀਲ ਮਹਿੰਦਰ ਯਾਦਵ ਦੀ ਸਜ਼ਾ 3 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।

Leave a Reply

Your email address will not be published. Required fields are marked *

error: Content is protected !!