Latest

ਜੋਗਿੰਦਰ ਸਿੰਘ ਮਾਨ ਦੇ ਗ੍ਰਹਿ ਵਿਖੇ ਦਿੱਤੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ* ਸ਼ਹੀਦ ਹੁੰਦੇ ਹਨ ਦੇਸ਼ ਦਾ ਸਰਮਾਇਆ – ਮਾਨ

ਫਗਵਾੜਾ 23 ਮਾਰਚ
( ਸ਼ਰਨਜੀਤ ਸਿੰਘ ਸੋਨੀ )
ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੇ ਸ਼ਹਾਦਤ ਦਿਵਸ ਮੌਕੇ ਅੱਜ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਅਤੇ ਦਿਹਾਤੀ ਵਲੋਂ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ਼ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਪੰਜਾਬ ਦੇ ਗ੍ਰਹਿ ਵਿਖੇ ਆਯੋਜਿਤ ਸਮਾਗਮ ਦੌਰਾਨ ਸ਼ਹੀਦ ਦੀ ਤਸਵੀਰ ਤੇ ਫੁੱਲਮਾਲਾਵਾਂ ਭੇਂਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਉਹਨਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ•ੀਆਂ ਲਈ ਪ੍ਰੇਰਣਾ ਦਾ ਕੰਮ ਕਰਦੀ ਹੈ। ਉਹਨਾਂ ਨੌਜਵਾਨ ਪੀੜ•ੀ ਨੂੰ ਅਪੀਲ ਕੀਤੀ ਕਿ ਨਸ਼ਿਆਂ ਦਾ ਤਿਆਗ ਕਰਕੇ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਸੇਧ ਲੈਂਦੇ ਹੋਏ ਦੇਸ਼ ਅਤੇ ਪੰਜਾਬ ਦੀ ਚੜਦੀ ਕਲਾ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ ਕੋਂਸਲਰ, ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ, ਕੌਂਸਲਰ ਰਾਮਪਾਲ ਉੱਪਲ, ਮਨੀਸ਼ ਪ੍ਰਭਾਕਰ, ਜਤਿੰਦਰ ਵਰਮਾਨੀ, ਦਰਸ਼ਨ ਲਾਲ ਧਰਮਸੋਤ, ਹਰਜੀ ਮਾਨ, ਗੁਰਜੀਤ ਪਾਲ ਵਾਲੀਆ, ਬਲਾਕ ਸੰਮਤੀ ਮੈਂਬਰ ਸੁੱਚਾ ਰਾਮ, ਸਰਬਜੀਤ ਕੌਰ, ਦੀਪ ਹਰਦਾਸਪੁਰ, ਲਾਡੀ ਸਰਪੰਚ ਬੋਹਾਨੀ, ਬੋਬੀ ਬੇਦੀ, ਕਸ਼ਮੀਰ ਖਲਵਾੜਾ, ਬਿੱਟੂ ਜਮਾਲਪੁਰ, ਰਾਮ ਆਸਰਾ, ਨਿਰਮਲਜੀਤ ਸਰਪੰਚ ਲੱਖਪੁਰ, ਸ਼ਿੰਦਾ ਨੰਗਲ, ਜਸਵੰਤ ਨੀਟਾ, ਸੋਨੂੰ ਜਮਾਲਪੁਰ, ਹਰਨੇਕ ਸਿੰਘ, ਬੋਬੀ ਵੋਹਰਾ, ਰਜਿੰਦਰ ਸੈਣੀ, ਮੀਨਾਕਸ਼ੀ ਵਰਮਾ, ਸੁਮਨ ਸ਼ਰਮਾ ਪ੍ਰਧਾਨ ਮਹਿਲਾ ਕਾਂਗਰਸ, ਸੀਤਾ ਦੇਵੀ ਸ਼ਵਿੰਦਰ ਨਿਸ਼ਚਲ ਤੋਂ ਇਲਾਵਾ ਹੋਰ ਆਗੂ ਹਾਜਰ ਸਨ। 

Leave a Reply

Your email address will not be published. Required fields are marked *

error: Content is protected !!