Latest

ਜੋਗਿੰਦਰ ਸਿੰਘ ਮਾਨ ਨੇ ਪਿੰਡ ਮੀਰਾਂਪੁਰ ਵਿਖੇ ਸ਼ੁਰੂ ਕਰਵਾਇਆ ਗਲੀਆਂ ਦੀ ਉਸਾਰੀ ਦਾ ਕੰਮ * ਜੰਗੀ ਪੱਧਰ ਤੇ ਹੋ ਰਿਹਾ ਫਗਵਾੜਾ ਹਲਕੇ ਦੇ ਪਿੰਡ ਦਾ ਵਿਕਾਸ

ਫਗਵਾੜਾ 13 ਜੁਲਾਈ
( ਸ਼ਰਨਜੀਤ ਸਿੰਘ ਸੋਨੀ )

ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਮੀਰਾਂਪੁਰ ਵਿਖੇ ਇੰਟਰਲੋਕ ਟਾਇਲਾਂ ਨਾਲ ਪੱਕੀਆਂ ਗਲੀਆਂ ਤੋਂ ਇਲਾਵਾ ਨਾਲੀਆਂ ਦੀ ਉਸਾਰੀ ਦੇ ਕੰਮ ਦਾ ਸ਼ੁਭ ਆਰੰਭ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਨੇ ਆਪਣੇ ਕਰ ਕਮਲਾਂ ਨਾਲ ਸ਼ੁਰੂ ਕਰਵਾਇਆ। ਇਸ ਤੋਂ ਪਹਿਲਾਂ ਪਿੰਡ ਪੁੱਜਣ ਤੇ ਮਾਨ ਦਾ ਸਰਪੰਚ ਦਲਵੀਰ ਕੌਰ ਦੀ ਅਗਵਾਈ ਹੇਠ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਫਗਵਾੜਾ ਹਲਕੇ ਦੇ ਪਿੰਡਾਂ ਦਾ ਵਿਕਾਸ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ। ਹਰ ਪਿੰਡ ਵਿਚ ਸੀਵਰੇਜ, ਵਾਟਰ ਸਪਲਾਈ, ਗਲੀਆਂ, ਨਾਲੀਆਂ ਸਟ੍ਰੀਟ ਲਾਈਟਾਂ ਆਦਿ ਦੀਆਂ ਮੁਢਲੀਆਂ ਸਹੂਲਤਾਂ ਦੇਣਾ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਹੈ ਜਿਸਦੇ ਲਈ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਪੂਰੀ ਗੰਭੀਰਤਾ ਨਾਲ ਯਤਨਸ਼ੀਲ ਹੈ। ਉਹਨਾਂ ਭਰੋਸਾ ਦਿੱਤਾ ਕਿ ਵਿਕਾਸ ਕੰਮਾਂ ਵਿਚ ਗ੍ਰਾਂਟ ਦੀ ਕਮੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਬਲਵਿੰਦਰ ਸਿੰਘ ਬਿੰਦਾ, ਮੈਂਬਰ ਪੰਚਾਇਤ ਅਮਰਜੀਤ ਕੌਰ, ਸੁਰਿੰਦਰ ਕੌਰ, ਜੋਗਿੰਦਰ ਕੌਰ, ਸਾਬਕਾ ਸਰਪੰਚ ਬਲਦੇਵ ਸਿੰਘ, ਸਾਬਕਾ ਪੰਚ ਤਰਸੇਮ ਲਾਲ, ਮਹਿੰਗਾ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਸੰਦੀਪ, ਲਵਲੀ, ਮੰਗੂ, ਪ੍ਰੀਤ, ਰੌਸ਼ਨ ਲਾਲ ਕੁੰਦੀ, ਪਿੰਕੂ, ਰਿੰਕੂ, ਕਾਂਤੀ, ਹੈਪੀ, ਹਰਦੀਪ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *

error: Content is protected !!