Latest news

ਜੋਗਿੰਦਰ ਸਿੰਘ ਮਾਨ ਨੇ ਸ਼ੁਰੂ ਕਰਵਾਈ ਢੱਕ ਪਲਾਹੀ-ਰਾਮਗੜ ਲਿੰਕ ਰੋਡ ਦੀ ਉਸਾਰੀ ** 3.30 ਕਿ.ਮੀ. ਸੜਕ ਤੇ ਖਰਚ ਹੋਣਗੇ 44.93 ਲੱਖ ਰੁਪਏ

ਫਗਵਾੜਾ 10 ਮਾਰਚ
( ਸ਼ਰਨਜੀਤ ਸਿੰਘ ਸੋਨੀ  )
ਪਿੰਡ ਢੱਕ ਪਲਾਹੀ ਤੋਂ ਰਾਮਗੜ ਤੱਕ ਕਰੀਬ 3.30 ਕਿਲੋਮੀਟਰ ਲੰਬੀ ਲਿੰਕ ਰੋਡ ਦੀ ਉਸਾਰੀ ਦੇ ਕੰਮ ਦਾ ਸ਼ੁਭ ਆਰੰਭ ਅੱਜ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ਼ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਵਲੋਂ ਰਿਬਨ ਕੱਟ ਕੇ ਕਰਵਾਇਆ ਗਿਆ। ਇਸ ਮੌਕੇ ਉਹਨਾਂ ਦੱਸਿਆ ਕਿ ਇਸ ਸੜਕ ਦੀ ਉੁਸਾਰੀ ਤੇ 44.93 ਲੱਖ ਰੁਪਏ ਦੀ ਲਾਗਤ ਆਏਗੀ। ਮਾਨ ਨੇ ਕਿਹਾ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਵਿਕਾਸ ਕਾਰਜਾਂ ਵਿਚ ਗ੍ਰਾਂਟ ਦੀ ਕਮੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦ ਸਮਾਂ ਰਹਿੰਦੇ ਪੂਰਾ ਕੀਤਾ ਜਾਵੇਗਾ।

ਇਸ ਦੌਰਾਨ ਹਰਜੀਤ ਸਿੰਘ ਰਾਮਗੜ, ਸਰਪੰਚ ਬਲਜੀਤ ਕੌਰ ਤੋਂ ਇਲਾਵਾ ਮੈਂਬਰ ਪੰਚਾਇਤ ਨੀਤੂ ਕੁਮਾਰੀ, ਵਿਜੇ ਕੁਮਾਰ ਅਤੇ ਸਤਵਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਜੋਗਿੰਦਰ ਸਿੰਘ ਮਾਨ ਅਤੇ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਉਸਾਰੀ ਨਾ ਹੋਣ ਦੇ ਚਲਦਿਆਂ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਮੌਕੇ ਜੇ.ਈ. ਸਚਿਨ ਖੰਨਾ, ਰੀਤ ਪ੍ਰੀਤ ਪਾਲ ਸਿੰਘ, ਨਿਰਮਲ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਸੋਨੀ ਰਾਮਗੜ੍ਹ, ਸੁਖਜੀਤ ਸਿੰਘ, ਜਸਵੀਰ ਸਿੰਘ, ਰਣਜੀਤ, ਰਾਮ ਸਿੰਘ, ਬਲਧੀਰ ਸੋਢੀ ਆਦਿ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।

Leave a Reply

Your email address will not be published. Required fields are marked *

error: Content is protected !!