Latest news

ਡੇਰਾ ਬਾਬਾ ਨਾਨਕ ‘ਦੇ ਪਿੰਡ ਮੱਛਰਾਲਾ ਵਿੱਚ ਕਾਂਗਰਸ ਦੇ ਗੁੱਟਾਂ ‘ਚ ਖੂਨੀ ਝੜਪ, ਸਰਪੰਚ ਸਣੇ 2 ਦੀ ਗੋਲੀ ਲੱਗਣ ਨਾਲ ਮੌਤ

ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੇ ਪਿੰਡ ਮੱਛਰਾਲਾ ਵਿੱਚ ਕਾਂਗਰਸ ਦੇ ਦੋ ਗੁੱਟਾਂ ਦਰਮਿਆਨ ਖੂਨੀ ਝੜਪ ਹੋ ਗਈ। ਇਸ ਝੜਪ ਦਰਮਿਆਨ ਦੋਹਾਂ ਗੁਟਾਂ ਵਲੋਂ ਇੱਕ ਦੂਜੇ ‘ਤੇ ਗੋਲੀਆਂ ਚਲਾਈਆਂ ਗਈਆਂ ਜਿਸ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ।

ਪਿੰਡ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਇਨ੍ਹਾਂ ਵਿਚਕਾਰ ਤਕਰਾਰ ਹੋਈ ਸੀ। ਇਸ ਤੋਂ ਬਾਅਦ ਸੈਂਕੜੇ ਦੀ ਤਦਾਦ ‘ਚ ਗੋਲੀਆਂ ਚੱਲੀਆਂ। 40 ਸਾਲਾ ਕਾਂਗਰਸ ਦੇ ਮੌਜੂਦਾ ਸਰਪੰਚ ਮਨਜੀਤ ਸਿੰਘ ਦੀ ਮੌਕੇ ‘ਤੇ ਹੀ ਗੋਲੀ ਲੱਗਣ ਨਾਲ ਮੌਤ ਹੋ ਗਈ।

ਜਦਕਿ 42 ਸਾਲਾ ਪੰਚਾਇਤੀ ਪ੍ਰਬੰਧਕ ਹਰਦਿਆਲ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਮੌਤ ਹੋ ਗਈ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *

error: Content is protected !!