Latest news

ਡੇਰਾ ਬਿਆਸ ਮੁਖੀ ਦੀ ਪਤਨੀ ਸ਼ਬਨਮ ਢਿੱਲੋਂ ਦੀਆਂ ਅੰਤਿਮ ਰਸਮਾਂ ਹੋਈਆਂ ਪੂਰੀਆਂ

ਡੇਰਾ ਮੁਖੀ ਬਿਆਸ ਬਾਬਾ ਗੁਰਿੰਦਰ ਸਿੰਘ ਢਿੱਲੋਂ ਜਿਨ੍ਹਾਂ ਦੀ ਪਤਨੀ ਬੀਬੀ ਸ਼ਬਨਮ ਕੌਰ ਢਿੱਲੋਂ ਦਾ ਬੀਤੀ 27 ਨਵੰਬਰ ਨੂੰ ਇੰਗਲੈਂਡ ਵਿਖੇ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ 6 ਦਸੰਬਰ ਨੂੰ ਡੇਰਾ ਬਿਆਸ ਵਿਖੇ ਕੀਤਾ ਗਿਆ ਹੈ । ਉਨ੍ਹਾਂ ਦੀਆਂ ਅੰਤਿਮ ਰਸਮਾਂ ਡੇਰਾ ਬਿਆਸ ਵਿਚਲੀ ਕੋਠੀ ਵਿੱਚ ਸਾਦੇ ਢੰਗ ਨਾਲ ਨਿਭਾਈਆਂ ਗਈਆਂ । ਜਿਸ ਵਿੱਚ ਦੂਰ-ਦੁਰਾਡਿਓਂ ਵੱਡੀ ਗਿਣਤੀ ਵਿੱਚ ਸੰਗਤਾਂ ਇਕੱਠੀਆਂ ਹੋਈਆਂ ਸਨ, ਪਰ ਉਨ੍ਹਾਂ ਨੂੰ ਰਸਮਾਂ ਵਿਚ ਸ਼ਾਮਿਲ ਹੋਣ ਦੀ ਆਗਿਆ ਨਹੀਂ ਦਿੱਤੀ ਗਈ ।

Shabnam Kaur Dhillon Beas

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਚੱਲ ਰਹੇ ਭੰਡਾਰੇ ਦੌਰਾਨ ਬਾਬਾ ਗੁਰਿੰਦਰ ਸਿੰਘ ਸਤਿਸੰਗ ਦੌਰਾਨ ਸਪੱਸ਼ਟ ਕੀਤਾ ਕਿ ਸਾਨੂੰ ਸਾਰਿਆਂ ਨੂੰ ਸਤਿਗੁਰੂ ਦੇ ਭਾਣੇ ਵਿੱਚ ਰਹਿਣਾ ਚਾਹੀਦਾ ਹੈ । ਡੇਰਾ ਬਿਆਸ ਵਿਚਲੀ ਰਿਹਾਇਸ਼ ’ਤੇ ਬੀਬੀ ਢਿੱਲੋਂ ਦੀਆਂ ਅੰਤਿਮ ਰਸਮਾਂ ਨਿਭਾਉਣ ਦੀ ਸ਼ੁਰੂਆਤ 3 ਵਜੇ ਸ਼ੁਰੂ ਕਰ ਕੇ ਕਰੀਬ 3.45 ਵਜੇ ਸਮਾਪਤੀ ਕਰ ਦਿੱਤੀ ਗਈ ।

Shabnam Kaur Dhillon Beas

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੀ ਪਤਨੀ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ, ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਕੁਮਾਰੀ ਸ਼ੈਲਜਾ ਪ੍ਰਧਾਨ ਹਰਿਆਣਾ, ਪੰਜਾਬ ਏਕਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਰਵਨੀਤ ਸਿੰਘ ਬਿੱਟੂ ਤੇ ਸੂਫੀ ਗਾਇਕ ਹੰਸਰਾਜ ਹੰਸ ਤੋਂ ਇਲਾਵਾ ਬਲਵੰਤ ਸਿੰਘ ਰਾਮੂਵਾਲੀਆ, ਸੰਤ ਬਲਜੀਤ ਸਿੰਘ ਦਾਦੂਵਾਲ, ਸ਼ਮਸ਼ੇਰ ਸਿੰਘ ਗੋਗੀ ਹਰਿਆਣਾ, ਨਵਤੇਜ ਸਿੰਘ ਚੀਮਾ ਸੁਲਤਾਨਪੁਰ ਲੋਧੀ, ਵਰਿੰਦਰ ਸਿੰਘ ਗੁਰਦਾਸਪੁਰ, ਫਤਿਹਜੰਗ ਸਿੰਘ ਬਾਜਵਾ, ਮਹਿੰਦਰ ਸਿੰਘ ਕੇ. ਪੀ. ਸਾਬਕਾ ਮੰਤਰੀ ਅਤੇ ਸਿਵਲ ਦੇ ਉੱਚ ਅਧਿਕਾਰੀ ਪਹੁੰਚੇ ਹੋਏ ਸਨ ।

Leave a Reply

Your email address will not be published. Required fields are marked *

error: Content is protected !!