Latest

ਡੇਰਾ 108 ਸੰਤ ਮੇਲਾ ਰਾਮ ਪਿੰਡ ਭਰੋਮਜਾਰਾ ਵਿਖੇ ਮਨਾਇਆ 66ਵਾਂ ਬਰਸੀ ਸਮਾਗਮ * ਮੋਹਨ ਲਾਲ ਸੂਦ ਨੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ

ਫਗਵਾੜਾ 30 ਅਗਸਤ
(ਸ਼ਰਨਜੀਤ ਸਿੰਘ ਸੋਨੀ )
ਡੇਰਾ 108 ਸੰਤ ਮੇਲਾ ਰਾਮ ਪਿੰਡ ਭਰੋਮਜਾਰਾ ਵਿਖੇ ਸੰਤ ਮੇਲਾ ਰਾਮ ਜੀ ਦਾ 66ਵਾਂ ਬਰਸੀ ਸਮਾਗਮ ਡੇਰੇ ਦੇ ਗੱਦੀ ਨਸ਼ੀਨ ਸੰਤ ਕੁਲਵੰਤ ਰਾਮ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਪੰਜਾਬ ਦੀ ਅਗਵਾਈ ਹੇਠ ਬੜੀ ਸ਼ਰਧਾ ਪੂਰਵਕ ਕਰਵਾਇਆ ਗਿਆ। ਇਸ ਮੌਕੇ ਹੋਣਹਾਰ ਸਕੂਲੀ ਵਿਦਿਆਰਥੀਆਂ ਨੂੰ ਗੋਲਡਨ ਰਿੰਗ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਸਮਾਗਮ ਵਿਚ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ (ਰਿਟਾ. ਨਿਗਰਾਨ ਇੰਜੀਨੀਅਰ ਪੀ.ਡਬਲਯੂ.ਡੀ.) ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਹਨਾਂ ਡੇਰੇ ਵਿਖੇ ਨਤਮਸਤਕ ਹੋਣ ਉਪਰੰਤ ਡੇਰੇ ਵਲੋਂ ਵਿਦਿਆਰਥੀਆਂ ਨੂੰ ਸਨਮਾਨਤ ਕਰਦੇ ਹੋਏ ਉਹਨਾਂ ਦੀ ਹੌਸਲਾ ਅਫਜਾਈ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸ੍ਰੀ ਸੂਦ ਨੇ ਕਿਹਾ ਕਿ ਅਜਿਹੇ ਸਨਮਾਨ ਵਿਦਿਆਰਥੀਆਂ ਨੂੰ ਹੋਰ ਵੀ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦੇ ਹਨ। ਡੇਰੇ ਵਲੋਂ ਮੋਹਨ ਲਾਲ ਸੂਦ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਮੈਨੇਜਰ ਲਾਜਪਤ ਰਾਏ ਅਤੇ ਨੰਬਰਦਾਰ ਗੋਪੀ ਬੇਦੀ ਵੀ ਹਾਜਰ ਸਨ।

Leave a Reply

Your email address will not be published. Required fields are marked *

error: Content is protected !!