Latest news

ਦਿੱਲੀ ਪੁਲਿਸ ਨੇ ਗੁਰਲਾਲ ਭੁੱਲਰ ਕਤਲ ਕਾਂਡ ਵਿਚ ਤਿੰਨ ਨੌਜਵਾਨ ਕੀਤੇ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ ਫਰੀਦਕੋਟ ਦੇ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਭੁੱਲਰ ਦੇ ਕਤਲ ਕਾਂਡ ਵਿਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੁਰਲਾਲ ਦੇ ਕਤਲ ਕਾਂਡ ਵਿਚ ਸ਼ਾਮਲ ਨੌਜਵਾਨਾਂ ਦੀ ਗ੍ਰਿਫ਼ਤਾਰੀ ਲਈ ਫ਼ਰੀਦਕੋਟ ਪੁਲਿਸ ਨੇ ਦਿੱਲੀ, ਯੂਪੀ ਅਤੇ ਹਰਿਆਣਾ ਪੁਲਿਸ ਨੂੰ ਹਾਈ ਅਲਰਟ ਕੀਤਾ ਸੀ।

ਜਾਣਕਾਰੀ ਮੁਤਾਬਕ ਜਿਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿਚ ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਸੌਰਵ ਕੁਮਾਰ ਸ਼ਾਮਲ ਹਨ। ਜ਼ਿਲ੍ਹਾ ਪੁਲਿਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਤਿੰਨ ਨੌਜਵਾਨਾਂ ਦੀ ਗ੍ਰਿਫ਼ਤਾਰੀ ਕੀਤੀ ਹੈ ਪ੍ਰੰਤੂ ਇਸ ਤੋਂ ਜ਼ਿਆਦਾ ਉਹ ਅਜੇ ਕੋਈ ਹੋਰ ਪ੍ਰਤੀਕਿਰਿਆ ਨਹੀਂ ਦੇ ਸਕਦੇ।

ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੇ ਫ਼ਰੀਦਕੋਟ ਦੇ ਹਨ ਤੇ ਲਾਰੈਂਸ ਬਿਸ਼ਨੋਈ ਗਰੋਹ ਦੇ ਕਥਿਤ ਮੈਂਬਰ ਹਨ। ਫ਼ਰੀਦਕੋਟ ਦੀ ਪੁਲਿਸ ਟੀਮ ਦਿੱਲੀ ਲਈ ਰਵਾਨਾ ਹੋ ਗਈ ਹੈ। ਯਾਦ ਰਹੇ ਕਿ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ 19 ਫਰਵਰੀ ਸ਼ਾਮ ਨੂੰ ਇਥੋਂ ਦੇ ਮੁੱਖ ਬਾਜ਼ਾਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

Leave a Reply

Your email address will not be published. Required fields are marked *

error: Content is protected !!