Latest news

ਦਿੱਲੀ ਵਿਧਾਨਸਭਾ ਚੋਣ ‘ਚ ਸ੍ਰ. ਬੂਟਾ ਸਿੰਘ ਦੇ ਪੁੱਤਰ ਲਈ ਪ੍ਰਚਾਰ ਕਰਨਗੇ ਜੋਗਿੰਦਰ ਸਿੰਘ ਮਾਨ * ਦਿਊਲੀ ਵਿਧਾਨਸਭਾ ਹਲਕੇ ਤੋਂ ਉਮੀਦਵਾਰ ਹਨ ਅਰਵਿੰਦਰ ਲਵਲੀ

ਫਗਵਾੜਾ 21 ਜਨਵਰੀ
(   ਸ਼ਰਨਜੀਤ ਸਿੰਘ ਸੋਨੀ    )
ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸਨ ਦੇ ਚੇਅਰਮੈਨ ਅਤੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਨੂੰ ਦਿੱਲੀ ਵਿਧਾਨਸਭਾ ਚੋਣਾਂ ਦੌਰਾਨ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਸ੍ਰ. ਬੂਟਾ ਸਿੰਘ ਦੇ ਪੁੱਤਰ ਅਤੇ ਦਿਊਲੀ ਵਿਧਾਨਸਭਾ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਐਲਾਨੇ ਉਮੀਦਵਾਰ ਅਰਵਿੰਦਰ ਲਵਲੀ ਸਮੇਤ ਕਾਂਗਰਸ ਉਮੀਦਵਾਰਾਂ ਲਈ ਪ੍ਰਚਾਰ ਦੀ ਅਹਿਮ ਜਿੱਮੇਵਾਰੀ ਦਿੱਤੀ ਗਈ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰ.ਮਾਨ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਉਨਾਂ ਨੂੰ ਦਿੱਲੀ ਵਿਖੇ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਦੀ ਜਿੱਮੇਵਾਰੀ ਦਿੱਤੀ ਹੈ ਅਤੇ ਉਹ ਫਿਰਕੂ ਤਾਕਤਾਂ ਤੋਂ ਦੇਸ਼ ਨੂੰ ਬਚਾਉਣ ਲਈ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਨਗੇ। ਉਨ•ਾਂ ਦਿੱਲੀ ਵਿਧਾਨ ਸਭਾ ਚੋਣ ‘ਚ ਅਹਿਮ ਜਿੱਮੇਵਾਰੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਨਰਲ ਸਕੱਤਰ ਆਲ ਇੰਡੀਆ ਕਾਂਗਰਸ ਕਮੇਟੀ ਸ੍ਰੀਮਤੀ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਉਨ•ਾਂ ਪਾਰਟੀ ਹਾਈ ਕਮਾਂਡ ਨੂੰ ਭਰੋਸਾ ਦਿੱਤਾ ਕਿ ਉਨ•ਾਂ ਸਮੇਤ ਵਿਧਾਨ ਸਭਾ ਹਲਕਾ ਫਗਵਾੜਾ ਦੇ ਹੋਰਨਾਂ ਆਗੂਆਂ ਅਤੇ ਵਰਕਰਾਂ ਵਲੋਂ ਦਿੱਲੀ ਵਿਖੇ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰ.ਮਾਨ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ•ਾਂ ਨੂੰ ਚੋਣਾ ਲੜਨ ਦਾ ਬਹੁਤ ਵਧੀਆ ਤਜਰਬਾ ਹੈ। ਉਨ•ਾਂ ਨੂੰ ਜਿੱਥੇ ਖੁਦ ਸੱਤ ਵਾਰ ਚੋਣ ਲੜਨ ਦਾ ਤਜੁਰਬਾ ਹੈ ਉੱਥੇ ਹੀ ਲੋਕ ਸਭਾ ਅਤੇ ਜਿਮਨੀ ਚੋਣਾਂ ਲਈ ਚੋਣ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ•ਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।

Leave a Reply

Your email address will not be published. Required fields are marked *

error: Content is protected !!