Latest

ਪਾਕਿਸਤਾਨ ਨੇ ਨਵਜੋਤ ਸਿੱਧੂ ਨੂੰ ਭੇਜਿਆ 0001 ਨੰਬਰ ਵਾਲਾ ਪਾਸ…

ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਮੌਕੇ ਪਾਕਿਸਤਾਨ ਜਾਣ  ਦੀ ਇਜਾਜਤ ਮੰਗੀ ਹੈ । ਇਸ ਸੰਬੰਧੀ ਉਹਨਾਂ ਨੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਮੁਖ ਮੰਤਰੀ ਨੂੰ ਇਕ ਪੱਤਰ ਵੀ ਲਿਖਿਆ ਹੈ । ਪਾਕਿਸਤਾਨ ਵੱਲੋਂ ਇਸ ਸਮਾਗਮ ਵਿੱਚ ਸ਼ਾਮਿਲ ਹੋਣ  ਲਈ ਪਹਿਲਾ ਕਾਰਡ ਵੀ ਨਵਜੋਤ ਸਿੱਧੂ ਨੂੰ ਭੇਜਿਆ ਗਿਆ ਹੈ । ਫਿਲਹਾਲ ਸਿੱਧੂ ਦੇ ਉੱਥੇ ਜਾਣ ‘ਤੇ ਹਾਲੇ ਵੀ ਸਸਪੈਂਸ ਬਰਕਰਾਰ ਹੈ ।

Sidhu Inaugration Card Number 0001

ਇਸ ਮਾਮਲੇ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇਕਰ ਕੇਂਦਰ ਵਲੋਂ ਇਜਾਜਤ ਮਿਲਦੀ ਹੈ ਤਾਂ ਸਿੱਧੂ ਪਾਕਿਸਤਾਨ ਜਰੂਰ ਜਾਣਗੇ । ਮੈਡਮ ਸਿੱਧੂ ਨੇ ਆਖਿਆ ਕਿ ਨਵਜੋਤ ਸਿੰਘ ਪਾਕਿਸਤਾਨ ਪਹੁੰਚ ਕੇ ਉਥੋਂ  ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮਿਲਣਗੇ ਤੇ ਉਹਨਾਂ ਨੂੰ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲੰਘੇ ਲਈ ਰਾਖੀ ਗਈ 20 ਡਾਲਰ ਦੀ ਫੀਸ ਖਤਮ ਕਰਨ ਦੀ ਅਪੀਲ ਵੀ ਕਰਨਗੇ ।ਇਸ ਤੋਂ ਪਹਿਲਾਂ ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਪ੍ਰਵਕਤਾ ਰਵੀਸ਼ ਕੁਮਾਰ ਨੇ ਕਿਹਾ ਸੀ ਕਿ ਬੇਸ਼ੱਕ ਸਿੱਧੂ ਨੇ ਇਮਰਾਨ ਖਾਨ  ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੋਵੇ, ਪਰ ਉਨ੍ਹਾਂ ਨੂੰ ਪਾਕਿਸਤਾਨ ਜਾਣ ਲਈ ਮਨਜ਼ੂਰੀ ਲੈਣੀ ਹੋਵੇਗੀ ।

Sidhu Inaugration Card Number 0001

ਜ਼ਿਕਰਯੋਗ ਹੈ ਕੀ ਪਿਛਲੇ ਦਿਨਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਵਿਧਾਇਕ ਅਮਰਿੰਦਰ ਰਾਜਾ ਨੇ ਕਿਹਾ ਸੀ ਕਿ ਕਰਤਾਰਪੁਰ ਲਾਂਘਾ ਖੁਲਵਾਉਣ ਵਿੱਚ ਨਵਜੋਤ ਸਿੱਧੂ ਦਾ ਬਹੁਤ ਯੋਗਦਾਨ ਰਿਹਾ ਹੈ । ਅਜਿਹੇ ਵਿੱਚ ਉਨ੍ਹਾਂ ਨੂੰ ਇਸਦੇ ਉਦਘਾਟਨ ਸਮਾਗਮ ਲਈ ਪਾਕਿਸਤਾਨ ਜਰੂਰ ਜਾਣਾ ਚਾਹੀਦਾ ਹੈ ।

Leave a Reply

Your email address will not be published. Required fields are marked *

error: Content is protected !!