Latest news

ਪਾਕਿਸਤਾਨ ਨੇ ਸ਼ਰਧਾਲੂਆਂ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਮੁੜ ਖੋਲ੍ਹਿਆ

  • ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਗੁਰਦੁਆਰਾ ਕਰਤਾਰਪੁਰ ਸਾਹਿਬ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਹੈ। ਦੇਸ਼ ਵਿਦੇਸ਼ ਦੇ ਸ਼ਰਧਾਲੂ ਹੁਣ ਕਰਤਾਰਪੁਰ ਸਾਹਿਬ ‘ਚ ਦਰਸ਼ਨ ਕਰ ਸਕਦੇ ਹਨ। ਦੱਸ ਦਈਏ ਕਿ ਕੋਰੋਨਾਵਾਇਰਸ ਕਾਰਨ ਗੁਰਦੁਆਰਾ ਸਾਹਿਬ ਬੰਦ ਕੀਤਾ ਗਿਆ ਸੀ।

    ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਭਾਰਤ ਨਾਲ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਫਿਲਹਾਲ ਕਰਤਾਰਪੁਰ ਲਾਂਘਾ ਬੰਦ ਰੱਖਣ ਦਾ ਫੈਸਲਾ ਲਿਆ ਹੈ। ਕੋਰੋਨਾ ਵਾਇਰਸ ਕਾਰਨ ਮਾਰਚ, 2020 ਨੂੰ ਬੰਦ ਨੂੰ ਲਾਂਘਾ ਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪਿਛਲੇ ਮਹੀਨੇ ਪਾਕਿਸਤਾਨ ਵੱਲੋਂ ਲਾਂਘਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਭਾਰਤ ਨੇ ਇਸ ਬਾਰੇ ਕੋਈ ਹਾਮੀ ਨਹੀਂ ਭਰੀ ਸੀ। ਸਿੱਖ ਸੰਗਤਾਂ ਦਾ ਗਿਲਾ ਹੈ ਕਿ ਜਦੋੇਂ ਪੂਰੇ ਮੁਲਕ ਵਿਚ ਗੁਰੂ ਘਰ ਖੋਲ੍ਹ ਦਿੱਤੇ ਗਏ ਹਨ ਤਾਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਕਿਉਂ ਰੋਕਿਆ ਜਾ ਰਿਹਾ ਹੈ।

Leave a Reply

Your email address will not be published. Required fields are marked *

error: Content is protected !!