Latest

ਪਿੰਡ ਖਜੂਰਲਾ ਵਿਖੇ ਕਰਵਾਇਆ 72ਵਾਂ ਸਲਾਨਾ ਕਬੱਡੀ ਟੂਰਨਾਮੈਂਟ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਦਾ ਉਪਰਾਲਾ ਸ਼ਲਾਘਾ ਯੋਗ – ਜੋਗਿੰਦਰ ਸਿੰਘ ਮਾਨ

ਫਗਵਾੜਾ 16 ਅਗਸਤ ( ਸ਼ਰਨਜੀਤ ਸਿੰਘ ਸੋਨੀ  ) ਯੰਗ ਫਾਰਮਰ ਯੂਥ ਕਲੱਬ ਪਿੰਡ ਖਜੂਰਲਾ ਵਲੋਂ 72ਵਾਂ ਸਲਾਨਾ ਸ਼ਾਨਦਾਰ ਕਬੱਡੀ ਟੂਰਨਾਮੈਂਟ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਕਰਵਾਏ ਗਏ ਉਕਤ ਚਾਰ ਰੋਜਾ ਕਬੱਡੀ ਟੂਰਨਾਮੈਂਟ ਦੇ ਆਖਰੀ ਦਿਨ ਜੇਤੂ ਟੀਮਾਂ ਨੂੰ ਸਨਮਾਨਤ ਕਰਨ ਮੌਕੇ ਆਯੋਜਿਤ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਨੇ ਸ਼ਿਰਕਤ ਕੀਤੀ। ਉਹਨਾਂ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਜੇਤੂ ਟੀਮਾਂ ਨੂੰ ਸਨਮਾਨਤ ਕਰਦਿਆਂ ਆਪਣੇ ਸੰਬੋਧਨ ਵਿਚ ਕਿਹਾ ਕਿ ਉਹਨਾਂ ਨੂੰ ਇਸ ਖੇਡ ਸਮਾਗਮ ਵਿਚ ਸ਼ਾਮਲ ਹੋ ਕੇ ਬਹੁਤ ਹੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿਉਂਕਿ ਕਲੱਬ ਵਲੋਂ ਹਰ ਸਾਲ ਸੁਤੰਤਰਤਾ ਦਿਵਸ ਮੌਕੇ ਨੌਜਵਾਨਾਂ ਨੂੰ ਸੇਧ ਦੇ ਦੇਣ ਦੇ ਮਕਸਦ ਨਾਲ ਇਹ ਖੇਡ ਸਮਾਗਮ ਕਰਵਾਇਆ ਜਾਂਦਾ ਹੈ। ਇਸ ਵਾਰ ਦਾ ਟੂਰਨਾਮੈਂਟ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਜਾਣਾ ਹੋਰ ਵੀ ਸ਼ਲਾਘਾਯੋਗ ਹੈ। ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਅਤੇ ਉਪ ਪ੍ਰਧਾਨ ਹਰਪ੍ਰੀਤ ਸਿੰਘ ਵਲੋਂ ਜੋਗਿੰਦਰ ਸਿੰਘ ਮਾਨ ਨੂੰ ਸਨਮਾਨ ਚਿੰਨ• ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ ਅਤੇ ਭਰੋਸਾ ਦਿੱਤਾ ਕਿ ਭਵਿੱਖ ਵਿਚ ਹੋਰ ਵੀ ਸ਼ਾਨਦਾਰ ਢੰਗ ਨਾਲ ਇਸ ਸਲਾਨਾ ਕਬੱਡੀ ਟੂਰਨਾਮੈਂਟ ਦਾ ਆਯੋਜਨ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸਰਪੰਚ ਅਜੇ ਕੁਮਾਰ, ਮੈਂਬਰ ਪੰਚਾਇਤ ਕੁਲਦੀਪ ਸਿੰਘ, ਮੁਖਤਿਆਰ ਸਿੰਘ, ਮਨੀਸ਼, ਅਮਰਜੀਤ ਸਿੰਘ, ਲਵਲੀ, ਸੋਨੂੰ ਤੋਂ ਇਲਾਵਾ ਪਿਆਰਾ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ ਸਮੇਤ ਸਮੂਹ ਪਿੰਡ ਵਾਸੀ ਅਤੇ ਇਲਾਕੇ ਭਰ ਦੇ ਕਬੱਡੀ ਪ੍ਰੇਮੀ ਵੱਡੀ ਗਿਣਤੀ ਵਿਚ ਹਾਜਰ ਸਨ।

Leave a Reply

Your email address will not be published. Required fields are marked *

error: Content is protected !!