Latest

ਪਿੰਡ ਠੱਕਰਕੀ ‘ਚ ਅਕਾਲੀ-ਭਾਜਪਾ ਗਠਜੋੜ ਨੂੰ ਝਟਕਾ * ਸਰਪੰਚ ਸਮੇਤ ਪੰਚਾਇਤ ਮੈਂਬਰ ਕਾਂਗਰਸ ‘ਚ ਹੋਏ ਸ਼ਾਮਲ * ਜੋਗਿੰਦਰ ਸਿੰਘ ਮਾਨ ਨੇ ਕੀਤਾ ਸਵਾਗਤ

ਫਗਵਾੜਾ 27 ਜਨਵਰੀ
( ਸ਼ਰਨਜੀਤ ਸਿੰਘ ਸੋਨੀ  )
ਪਿੰਡ ਠੱਕਰਕੀ ਵਿਖੇ ਅਕਾਲੀ-ਭਾਜਪਾ ਗਠਜੋੜ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਰਪੰਚ ਸਿਮਰਜੀਤ ਕੌਰ ਪਤਨੀ ਦਲਵਿੰਦਰ ਸਿੰਘ ਦੀ ਅਗਵਾਈ ਹੇਠ ਤਿੰਨ ਪੰਚਾਇਤ ਮੈਂਬਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਕਾਂਗਰਸ ਵਿਚ ਸ਼ਾਮਲ ਹੋਣ ਸਮੇਂ ਸਰਪੰਚ ਸਿਮਰਜੀਤ ਕੌਰ ਤੋਂ ਇਲਾਵਾ ਮੈਂਬਰ ਪੰਚਾਇਤ ਯਸ਼ਪਾਲ, ਰਣਜੀਤ ਕੌਰ ਪਤਨੀ ਬਲਹਾਰ ਸਿੰਘ ਅਤੇ ਸੁਰਿੰਦਰ ਕੌਰ ਪਤਨੀ ਸੁੱਚਾ ਸਿੰਘ ਦਾ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਪੰਜਾਬ ਤੋਂ ਇਲਾਵਾ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਨਿੱਘਾ ਸਵਾਗਤ ਕਰਦੇ ਹੋਏ ਸਿਰੋਪੇ ਪਾ ਕੇ ਸਨਮਾਨਤ ਕੀਤਾ। ਜੋਗਿੰਦਰ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਵਿਚ ਗ੍ਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪੰਚਾਇਤ ਮੈਂਬਰਾਂ ਨੂੰ ਕਾਂਗਰਸ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸੂਬਾ ਕਾਂਗਰਸ ਸਕੱਤਰ  ਅਵਤਾਰ ਸਿੰਘ ਸਰਪੰਚ ਪੰਡਵਾ, ਸੀਨੀਅਰ ਕਾਂਗਰਸੀ ਆਗੂ ਨਵਜਿੰਦਰ ਸਿੰਘ ਬਾਹੀਆ, ਦੀਪ ਹਰਦਾਸਪੁਰ, ਨਿਰਮਲ ਕੁਮਾਰ, ਮਨਜੀਤ ਕੁਮਾਰ, ਸੁਖਵਿੰਦਰ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਜਸਵਿੰਦਰ ਕੁਮਾਰ, ਸਰਦਾਰਾ ਸਿੰਘ, ਸੁੱਚਾ ਰਾਮ ਅਤੇ ਸੁੱਚਾ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *

error: Content is protected !!