Latest news

ਪਿੰਡ ਬਘਾਣਾ ਵਿਖੇ ਕਰਵਾਇਆ ਫੁੱਟਬਾਲ ਟੂਰਨਾਮੈਂਟ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਹਿੱਸਾ ਲੈ ਕੇ ਕੈਰੀਅਰ ਬਨਾਉਣ ਦਾ ਯਤਨ ਕਰੇ ਨੌਜਵਾਨ ਪੀੜ੍ਹੀ – ਰਾਣੀ ਸੋਢੀ

ਫਗਵਾੜਾ 14 ਮਾਰਚ
( ਸ਼ਰਨਜੀਤ ਸਿੰਘ ਸੋਨੀ  ) ਸ਼ੇਰੇ ਪੰਜਾਬ ਸਪੋਰਟਸ ਕਲੱਬ ਬਘਾਣਾ (ਰਜਿ.) ਵਲੋਂ ਐਨ.ਆਰ.ਆਈ. ਵੈਲਫੇਅਰ ਸੁਸਾਇਟੀ, ਗ੍ਰਾਮ ਪੰਚਾਇਤ ਬਘਾਣਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਬਤੌਰ ਮੁੱਖ ਮਹਿਮਾਨ ਜਿਲ੍ਹਾਂ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ ਅਤੇ ਸ੍ਰ. ਹਰਜੀਤ ਸਿੰਘ ਪਰਮਾਰ ਚੇਅਰਮੈਨ ਦੀ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਲਿੰ. ਕਪੂਰਥਲਾ ਨੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਹਨਾਂ ਨੂੰ ਆਸ਼ੀਰਵਾਦ ਦਿੱਤਾ। ਸ੍ਰੀਮਤੀ ਰਾਣੀ ਸੋਢੀ ਨੇ ਆਪਣੇ ਸੰਬੋਧਨ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ। ਜੇਤੂ ਟੀਮ ਨੂੰ ਪਹਿਲਾ ਇਨਾਮ 31 ਹਜਾਰ ਰੁਪਏ ਨਗਦ ਅਤੇ ਟਰਾਫੀ ਨਾਲ ਨਵਾਜਿਆ ਗਿਆ। ਇਸ ਤੋਂ ਇਲਾਵਾ ਉਪ ਜੇਤੂ ਟੀਮ ਨੂੰ ਟਰਾਫੀ ਅਤੇ 21 ਹਜਾਰ ਰੁਪਏ ਨਗਦ ਭੇਂਟ ਕੀਤੇ ਗਏ। ਪ੍ਰਬੰਧਕਾਂ ਵਲੋਂ ਸ੍ਰੀਮਤੀ ਰਾਣੀ ਸੋਢੀ ਅਤੇ ਸ੍ਰ. ਹਰਜੀਤ ਸਿੰਘ ਪਰਮਾਰ ਨੂੰ ਯਾਦਗਾਰੀ ਚਿੰਨ• ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪੱਪੀ ਪਰਮਾਰ, ਅਸ਼ਵਨੀ ਸ਼ਰਮਾ, ਸੌਰਭ ਜੋਸ਼ੀ, ਗੁਰਦਿਆਲ ਸੋਢੀ, ਸੁਰਿੰਦਰ ਸੋਂਧੀ, ਵਿਸ਼ਾਲ ਪ੍ਰਭਾਕਰ ਤੋਂ ਇਲਾਵਾ ਪਿੰਡ ਦੇ ਪਤਵੰਤੇ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿਚ ਹਾਜਰ ਸਨ।

Leave a Reply

Your email address will not be published. Required fields are marked *

error: Content is protected !!