Latest news

ਪੰਚਾਇਤ ਸਕੱਤਰ ਸੰਤੋਖ ਸਿੰਘ ਨੂੰ ਤਰੱਕੀ ਦੇ ਕੇ ਬਣਾਇਆ ਪੰਚਾਇਤ ਅਫਸਰ

ਫਗਵਾੜਾ 12 ਸਤੰਬਰ
( ਸ਼ਰਨਜੀਤ ਸਿੰਘ ਸੋਨੀ  )
ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਫਗਵਾੜਾ ਵਿਚ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ ਨੂੰ ਉਹਨਾਂ ਦੀਆਂ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਤੱਰਕੀ ਦੇ ਕੇ ਪੰਚਾਇਤ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਪੱਦਉਂਨਤੀ ਮੌਕੇ ਬੀ.ਡੀ.ਪੀ.ਓ. ਦਫਤਰ ਫਗਵਾੜਾ ਦੇ ਸਮੂਹ ਸਟਾਫ ਨੇ ਸੰਤੋਖ ਸਿੰਘ ਨੂੰ ਆਪਣੀਆਂ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ। ਇਸ ਦੌਰਾਨ ਬੀ.ਡੀ.ਪੀ.ਓ. ਸੁਖਦੇਵ ਸਿੰਘ ਅਤੇ ਐਸ.ਡੀ.ਓ. ਮਨਜੀਤ ਸਿੰਘ ਨੇ ਕਿਹਾ ਕਿ ਸੰਤੋਖ ਸਿੰਘ ਨੇ ਪੰਚਾਇਤ ਸਕੱਤਰ ਦੇ ਅਹੁਦੇ ਤੇ ਕਰੀਬ 23 ਸਾਲ ਕਪੂਰਥਲਾ ਅਤੇ ਫਗਵਾੜਾ ਵਿਚ ਸੇਵਾਵਾਂ ਨਿਭਾਈਆਂ ਹਨ ਅਤੇ ਉਹਨਾਂ ਦੀ ਸੇਵਾ ਬੇਦਾਗ ਰਹੀ ਹੈ। ਉਹ ਮਿਹਨਤੀ ਅਤੇ ਇਮਾਨਦਾਰ ਅਧਿਕਾਰੀ ਹਨ ਜਿਸ ਕਰਕੇ ਸਰਕਾਰ ਨੇ ਉਹਨਾਂ ਨੂੰ ਪੰਚਾਇਤ ਅਫਸਰ ਵਜੋਂ ਸੇਵਾਵਾਂ ਨਿਭਾਉਣ ਦਾ ਮੌਕਾ ਦਿੱਤਾ ਹੈ ਜੋ ਕਿ ਸ਼ਲਾਘਾਯੋਗ ਹੈ। ਪੰਚਾਇਤ ਅਫਸਰ ਸੰਤੋਖ ਸਿੰਘ ਨੇ ਜਿੱਥੇ ਸਾਥੀ ਕਰਮਚਾਰੀਆਂ ਦਾ ਸ਼ੁੱਭ ਇੱਛਾਵਾਂ ਲਈ ਧੰਨਵਾਦ ਕੀਤਾ ਉੱਥੇ ਹੀ ਕਿਹਾ ਕਿ ਉਹਨਾਂ ਆਪਣੇ ਫਰਜ਼ ਨੂੰ ਤਨਦੇਹੀ ਨਾਲ ਨਿਭਾਇਆ ਹੈ ਅਤੇ ਬਤੌਰ ਪੰਚਾਇਤ ਅਫਸਰ ਵੀ ਆਪਣੀ ਡਿਉਟੀ ਉਸੇ ਤਰ•ਾਂ ਸਮਰਪਿਤ ਭਾਵਨਾ ਨਾਲ ਨਿਭਾਉਂਦੇ ਹੋਏ ਪਿੰਡਾਂ ਦੀ ਬਿਹਤਰੀ ਲਈ ਕੰਮ ਕਰਨਗੇ। ਉਹਨਾਂ ਨੂੰ ਸ਼ੁੱਭ ਇੱਛਾਵਾਂ ਦੇਣ ਵਾਲਿਆਂ ਵਿਚ ਸ਼ਿਵ ਕੁਮਾਰ ਏ.ਈ., ਚੰਦਰਪਾਲ ਕਲਰਕ, ਹੇਮਰਾਜ ਲੇਖਾਕਾਰ ਤੋਂ ਇਲਾਵਾ ਪੰਚਾਇਤ ਸਕੱਤਰ ਜਗਜੀਤ ਸਿੰਘ ਪਾਂਛਟ, ਮਲਕੀਤ ਸਿੰਘ, ਗੁਰਮੇਲ ਸਿੰਘ, ਲਖਵਿੰਦਰ ਕਲੇਰ, ਸੰਜੀਵ ਕੁਮਾਰ, ਬਿੰਦਰ ਸਿੰਘ ਰਾਵਲਪਿੰਡੀ, ਸੁਲੱਖਣ ਸਿੰਘ, ਸੁਰਿੰਦਰਪਾਲ ਏ.ਪੀ.ਓ. ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *

error: Content is protected !!