Latest news

ਪੰਜਾਬ ‘ਚ ਨਗਰ ਨਿਗਮਾਂ, ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦਾ ਐਲਾਨ

ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ। ਸਮਾਂ ਸਾਰਣੀ ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ ਆਦਰਸ਼ ਚੋਣ ਜ਼ਬਤਾ` ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਫਗਵਾੜਾ ਦੇ ਈ.ਆਰ.ਉ. ਵਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ ਕਰਵਾਈ ਜਾਣਗੀਆਂ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5:00 ਵਜੇ ਤੱਕ ਕੀਤਾ ਜਾ ਸਕੇਗਾ।ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ। ਚੋਣਾਂ ਕਰਵਾਉਣ ਲਈ 145ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ 08 ਨਗਰ ਨਿਗਮਾਂ ਲਈ 400 ਅਤੇ 109 ਨਗਰ ਕੌਂਸਲਾਂ / ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50% ਰਾਖਵਾਂਕਰਨ ਦਿੱਤਾ ਗਿਆ ਹੈ। ਸ੍ਰੀ ਸੰਧੂ ਨੇ ਇਹ ਵੀ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਪੂਰੇ ਵੱਧ ਚੜ੍ਹ ਕੇ ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

error: Content is protected !!