Latest

ਪੰਜਾਬ ‘ਚ ਮੌਸਮ ਵਿਭਾਗ ਨੇ ਜਾਰੀ ਕੀਤਾ ਭਾਰੀ ਮੀਂਹ ਦਾ ਅਲਰਟ

 ਚੰਡੀਗੜ੍ਹ: ਮੌਸਮ ਵਿਭਾਗ ਅਨੁਸਾਰ ਦੱਖਣੀ-ਪੱਛਮੀ ਮਾਨਸੂਨ ਦੱਖਣ ਰਾਜਸਥਾਨ, ਜੰਮੂ-ਕਸ਼ਮੀਰ, ਹਰਿਆਣਾ ਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ, ਝਾਰਖੰਡ ਤੇ ਪੂਰਬੀ ਉੜੀਸਾ ਉੱਪਰ ਚੱਕਰਵਾਤੀ ਦਬਾਅ ਬਣਿਆ ਹੋਇਆ ਹੈ । ਜਿਸ ਕਾਰਨ ਕਰਨਾਟਕ ਵਿੱਚ ਭਾਰੀ ਬਾਰਿਸ਼ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ।

punjab monsoon alert

ਇਸ ਮਾਮਲੇ ਵਿੱਚ ਮੌਸਮ ਵਿਭਾਗ ਅਨੁਸਾਰ ਮਾਨਸੂਨ ਦਬਾਅ ਦਾ ਖੇਤਰ ਹਿਮਾਲਿਆ ਦੀ ਤਲਹਟੀ ਤੋਂ ਦੱਖਣ ਵੱਲ ਥੋੜ੍ਹਾ ਅੱਗੇ ਵੱਧ ਕੇ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਤੋਂ ਲੈ ਕੇ ਨਾਗਾਲੈਂਡ ਤੱਕ ਫੈਲਿਆ ਹੋਇਆ ਹੈ । ਜਿਸ ਨਾਲ ਦਿੱਲੀ-ਐਨਸੀਆਰ ਵਿੱਚ ਦਿਨ ਭਰ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ।

punjab monsoon alert

ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼, ਤਾਮਿਲਨਾਡੂ ਤੇ ਕਰਨਾਟਕ ਦੇ ਅੰਦਰੂਨੀ ਹਿੱਸਿਆਂ, ਮਹਾਂਰਾਸ਼ਟਰ ਦੇ ਤੱਟੀ ਇਲਾਕਿਆਂ ਗੋਆ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਉੜੀਸਾ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਤੇ ਇਸ ਦੇ ਆਲੇ-ਦੁਆਲੇ ਘੱਟ ਦਬਾਅ ਹੋਣ ਕਾਰਨ ਚੱਕਰਵਾਤੀ ਹਾਲਾਤ ਬਣ ਰਹੇ ਹਨ ਜਿਸ ਨਾਲ ਇਨ੍ਹਾਂ ਖੇਤਰਾਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ ।

Leave a Reply

Your email address will not be published. Required fields are marked *

error: Content is protected !!