Latest

ਪੰਜਾਬ ‘ਚ ਹੁਣ ਪੂਰੀ ਸਮਰੱਥਾ ਨਾਲ ਚੱਲਣਗੀਆਂ ਬੱਸਾਂ, ਕੈਪਟਨ ਅਮਰਿੰਦਰ ਸਿੰਘ ਨੇ ਬੱਸਾਂ ’ਤੇ 50 ਫੀਸਦੀ ਸਵਾਰੀਆਂ ਲਿਜਾਣ ਦੀ ਰੋਕ ਹਟਾਈ

ਚੰਡੀਗੜ੍ਹ: ਤੇਲ ਕੀਮਤਾਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿੱਚ ਯਾਤਰੀਆਂ ਦੀ 50 ਫੀਸਦ ਸਮਰੱਥਾ ਵਾਲੇ ਹੁਕਮਾਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ।ਪਰ ਬੱਸਾਂ ‘ਚ ਸਫਰ ਕਰਨ ਵਾਲੇ ਲੋਕਾਂ ਨੂੰ ਮਾਸਕ ਲਾਜ਼ਮੀ ਤੌਰ ‘ਤੇ ਪਹਿਨਣੇ ਪੈਣਗੇ।

ਰਾਜ ਸਰਕਾਰ ਨੇ ਪਹਿਲਾਂ ਕੋਵਿਡ ਸੰਕਟ ਕਾਰਨ ਬੱਸਾਂ ਨੂੰ 50% ਸਮਰੱਥਾ ਨਾਲ ਚਲਾਉਣ ਦੀ ਆਗਿਆ ਦਿੱਤੀ ਸੀ।ਹੁਣ ਇਹ ਆਦੇਸ਼ ਨੂੰ ਵਾਪਸ ਲੈਂਦੇ ਹੋਏ ਕੈਪਟਨ ਸਰਕਾਰ ਨੇ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦਾ ਐਲਾਨ ਕਰ ਦਿੱਤਾ ਹੈ।

Leave a Reply

Your email address will not be published. Required fields are marked *

error: Content is protected !!