Latest

ਪੰਜਾਬ ’ਚ ਹੜ੍ਹ ਵਰਗੀ ਹਾਲਤ, ਮੁੱਖ ਮੰਤਰੀ ਨੇ ਬੁਲਾਈ ਹੰਗਾਮੀ ਮੀਟਿੰਗ, ਪੰਜਾਬ ਦੇ ਸਾਰੇ ਸਕੂਲ ਤੇ ਕਾਲਜਾਂ ਵਿੱਚ ਕੱਲ੍ਹ ਛੁੱਟੀ ਦਾ ਐਲਾਨ

ਚੰਡੀਗੜ੍ਹ: ਪਿਛਲੇ ਚਾਰ ਦਿਨਾਂ ਤੋਂ ਪੂਰੇ ਉੱਤਰੀ ਭਾਰਤ ਵਿੱਚ ਮੀਂਹ ਨਾਲ ਹੜ੍ਹ ਵਰਗੀ ਹਾਲਤ ਬਣ ਗਈ ਹੈ। ਪੰਜਾਬ ਵਿੱਚ ਵੀ ਕਈ ਡੈਮ ਨੱਕੋ-ਨੱਕ ਪਾਣੀ ਨਾਲ ਭਰ ਗਏ ਹਨ। ਅਜਿਹੇ ਵਿੱਚ ਸੂਬੇ ’ਚ ਹੜ੍ਹ ਵਰਗੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੰਗਾਮੀ ਮੀਟਿੰਗ ਬੁਲਾਈ। ਉਨ੍ਹਾਂ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਫੌਜ ਨੂੰ ਵੀ ਹਾਈ ਅਲਰਟ ’ਤੇ ਰਹਿਣ ਲਈ ਕਿਹਾ ਗਿਆ ਹੈ। ਸੂਬੇ ਵਿੱਚ ਫਸਲਾਂ ਦੇ ਨੁਕਸਾਨ ਦੀ ਜਾਂਚ ਕਰਨ ਲਈ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ (FCR) ਨੂੰ ਗਿਰਦਾਵਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ FCR ਨੂੰ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ਠੀਕ ਹੋਣ ਬਾਅਦ ਤੁਰੰਤ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਹਿਣ।

ਮੁੱਖ ਮੰਤਰੀ ਨੇ ਵਿਧਾਇਕਾਂ ਤੇ ਲੀਡਰਾਂ ਨੂੰ ਵੀ ਆਪੋ-ਆਪਣੇ ਇਲਾਕਿਆਂ ਵਿੱਚ ਜਾ ਕੇ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਸਾਰ ਲੈਣ ਲਈ ਕਿਹਾ ਹੈ। ਉਨ੍ਹਾਂ ਫੂਡ ਤੇ ਸਿਵਲ ਸਪਲਾਈ ਤੇ ਪਸ਼ੂ ਪਾਲਣ ਵਿਭਾਗ ਨੂੰ ਵੀ ਪ੍ਰਭਾਵਿਤ ਲੋਕਾਂ ਨੂੰ ਖੁਰਾਕ ਵੰਡਣ ਤੇ ਪਸ਼ੂਆਂ ਲਈ ਸੁੱਕਾ ਚਾਰਾ ਉਪਲੱਬਧ ਕਰਾਉਣ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਦੀ ਹਦਾਇਤ ਕੀਤੀ ਹੈ। FCR ਮੁਤਾਬਕ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਰਾਹਤ ਕਾਰਜਾਂ ਵਾਸਤੇ 7 ਕਰੋੜ 40 ਲੱਖ ਰੁਪਏ ਦੀ ਕੰਟੀਜੈਂਸੀ ਫੰਡ ਰੱਖਿਆ ਗਿਆ ਹੈ।

Leave a Reply

Your email address will not be published. Required fields are marked *

error: Content is protected !!