Latest

ਪੰਜਾਬ ਦੀਆਂ ਜ਼ਿਮਨੀ ਚੋਣਾਂ ਬਾਰੇ ‘ਆਪ’ ਦਾ ਵੱਡਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਹੋਣ ਵਾਲੀਆਂ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ। ਇਹ ਐਲਾਨ ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਬੁੱਧਵਾਰ ਸ਼ਾਮੀ ਹੋਈ ਕੋਰ ਕਮੇਟੀ ਕਮੇਟੀ ਦੀ ਬੈਠਕ ਦੌਰਾਨ ਇਹ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ। ਮਾਨ ਨੇ ਦੱਸਿਆ ਕਿ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ ਜ਼ਿਮਨੀ ਚੋਣਾਂ ਲਈ ਤਿਆਰੀ ਬੈਠਕਾਂ ਅਤੇ ਉਮੀਦਵਾਰਾਂ ਦੀ ਚੋਣ ਲਈ ਵਿਧਾਇਕਾਂ ਅਤੇ ਸੀਨੀਅਰ ਲੀਡਰਾਂ ‘ਤੇ ਆਧਾਰਿਤ ਕਮੇਟੀਆਂ ਗਠਿਤ ਕਰ ਦਿੱਤੀਆਂ ਹਨ।

ਮਾਨ ਨੇ ਕਿਹਾ ਕਿ ਕੋਰ ਕਮੇਟੀ ‘ਚ ਪਾਰਟੀ ਦੀ ਮਜ਼ਬੂਤੀ, ਹੜ੍ਹਾਂ ਆਵਾਰਾ ਪਸ਼ੂਆਂ-ਕੁੱਤਿਆਂ ਅਤੇ ਨਸ਼ਿਆਂ ਦੀ ਸਮੱਸਿਆਵਾਂ ‘ਤੇ ਵਿਚਾਰ ਚਰਚਾ ਕੀਤੀ। ਬਿਜਲੀ ਮੋਰਚੇ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਪਾਰਟੀ ‘ਚ ਅਨੁਸ਼ਾਸਨ ‘ਤੇ ਵਿਚਾਰ ਚਰਚਾ ਕੀਤਾ ਅਤੇ ਫ਼ੈਸਲਾ ਲਿਆ ਕਿ ਮੀਡੀਆ, ਸੋਸ਼ਲ ਮੀਡੀਆ ਸਮੇਤ ਹਰ ਪੱਧਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਟਿੱਪਣੀਆਂ ਦਾ ਸਖ਼ਤ ਨੋਟਿਸ ਲਿਆ ਜਾਵੇਗਾ।

Leave a Reply

Your email address will not be published. Required fields are marked *

error: Content is protected !!