Latest

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਰਨ ਛੋਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਰਿਆ ਪਰਚਾ** ਵਾਰਾਣਸੀ ‘ਚ ਸ਼ਕਤੀ ਪ੍ਰਦਰਸ਼ਨ ਲੋਕਾਂ ਨੇ ਪੀਐਮ ਦੇ ਕਾਫ਼ਲੇ ‘ਤੇ ਫੁੱਲਾਂ ਦੀ ਕੀਤੀ ਵਰਖਾ

ਦੇਸ਼ ਭਰ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਨਾਲ ਲੋਕਾਂ ‘ਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸਿਆਸੀ ਪ੍ਰਤਯਿਆਂ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਭਰਨ ਦਾ ਸਿਲਸਿਲਾ ਵੀ ਜਾਰੀ ਹੈ। ਅਜਿਹੇ ਵਿਚ ਸ਼ੁੱਕਰਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਪ੍ਰਧਾਨਮੰਤਰੀ ਮੋਦੀ ਨੇ ਸਵੇਰੇ ਕਲੈਕਟਰੇਟ ਭਵਨ ਪਹੁੰਚ ਕੇ ਆਪਣਾ ਨਾਮਜ਼ਦਗੀ ਪੱਤਰ ਪੇਸ਼ ਕੀਤਾ। ਇਸ ਮੌਕੇ ਪ੍ਰਧਾਨਮੰਤਰੀ ਮੋਦੀ ਦੇ ਨਾਲ ਭਾਜਪਾ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਨਿਤਿਨ ਗਡਕਰੀ ਅਤੇ ਯੋਗੀ ਆਦਿੱਤਿਯਨਾਥ ਮੌਜੂਦ ਸਨ।

Narendra Modi Varanasi Nomination
Narendra Modi Varanasi Nomination

ਪ੍ਰਧਾਨਮੰਤਰੀ ਮੋਦੀ ਦੇ ਵੱਲੋਂ ਆਪਣੀ ਨਾਮਜ਼ਦਗੀ ਤੋਂ ਪਹਿਲਾਂ ਸ਼ਿਵ ਸੈਨਾ ਮੁਖੀ ਊਧਵ ਠਾਕਰੇ, ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਪ੍ਰਕਾਸ਼ ਸਿੰਘ ਬਾਦਲ, ਜਨਤਾ ਦਲ ਦੇ ਨੇਤਾ ਨਿਤੀਸ਼ ਕੁਮਾਰ ਆਦਿ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੇ ਦੌਰਾਨ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਪੈਰ ਛੂਹ ਕੇ ਆਸ਼ੀਰਵਾਦ ਵੀ ਲਿਆ।

ਤੁਹਾਨੂੰ ਇਥੇ ਦੱਸ ਦੇਈਏ ਕਿ ਅਜਿਹੇ ‘ਚ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਵੀ ਨਾਮਜ਼ਦਗੀ ਭਰੀ। ਇਸ ਦੌਰਾਨ ਉਨ੍ਹਾਂ ਨਾਲ ਪਤੀ ਅਨੁਪਮ ਖੇਰ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਵੀ ਮੌਜੂਦ ਰਹੇ।

ਨਾਮਜ਼ਦਗੀ ਤੋਂ ਬਾਅਦ ਕਿਰਨ ਖੇਰ ਵਲੋਂ ਆਪਣੀ ਤਾਕਤ ਵਿਖਾਉਣ ਲਈ ਚੰਡੀਗੜ੍ਹ ‘ਚ ਇਕ ਰੋਡ ਸ਼ੋਅ ਵੀ ਕੀਤਾ ਗਿਆ।  ਰੋਡ ਸ਼ੋਅ ਦੌਰਾਨ ਉਨ੍ਹਾਂ ਦੇ ਪਤੀ ਅਨੁਪਮ ਖੇਰ ਨੇ ਆਪਣੀ ਪਤਨੀ ਲਈ ਵੋਟਾਂ ਮੰਗੀਆਂ।

Leave a Reply

Your email address will not be published. Required fields are marked *

error: Content is protected !!