Latest news

ਪੰਜਾਬ ਸਰਕਾਰ ਦਾ ਰਾਸ਼ਨ ਇੱਕ ਮਹੀਨਾ ਬੀਤਣ ਦੇ ਬਾਅਦ ਵੀ ਲੋਕਾਂ ਤੱਕ ਨਹੀਂ ਪਹੁੰਚ ਸਕਿਆ – ਖੋਸਲਾ *ਗ਼ਰੀਬ ਪਰਿਵਾਰਾਂ ਦੇ ਬੱਚੇ ਸਮਾਰਟ ਫੋਨ ਨਾ ਹੋਣ ਕਾਰਨ ਪੜ੍ਹਾਈ ਤੋਂ ਰਹਿਣਗੇ ਵਾਂਝੇ

 

ਜਲੰਧਰ/ਕਰਤਾਰਪੁਰ ( ਬਿਊਰੋ  )
ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਨੇ ਇੱਕ ਅੱਜ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਲਾਕਡਾਓੂਨ ਹੋਏ ਨੂੰ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਲੋਕਾਂ ਦੇ ਘਰਾਂ ਤੱਕ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਰਾਸ਼ਨ ਨਹੀਂ ਪਹੁੰਚ ਸਕਿਆ ਲੋਕ ਰਾਸ਼ਨ ਲਈ ਤਰਲੋ ਮੱਛੀ ਹੋ ਰਹੇ ਹਨ ਅਤੇ ਸੈਂਕੜਿਆਂ ਦੀ ਤਦਾਦ ਵਿੱਚ ਲੋਕ ਸਰਕਾਰੀ ਅਦਾਰਿਆਂ ਦੇ ਬਾਹਰ ਲੋਕ ਰਾਸ਼ਨ ਲੈਣ ਲਈ ਇਕੱਠੇ ਹੁੰਦੇ ਨਜ਼ਰ ਆ ਰਹੇ ਹਨ । ਜੇਕਰ ਕਿਸੇ ਪਿੰਡ ਵਿੱਚ ਸਰਕਾਰ ਦਾ ਰਾਸ਼ਨ ਗਿਆ ਵੀ ਹੈ ਤਾਂ ਉਥੇ ਵੀ ਰਾਸ਼ਨ ਵੰਡਣ ਵਾਲਿਆਂ ਨੇ ਲੋਕਾਂ ਨਾਲ ਵਿਤਕਰਾ ਕੀਤਾ । ਸ੍ਰੀ ਖੋਸਲਾ ਨੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਕਰੋਨਾ ਵਾਰਿਸ ਕਾਰਨ ਸਕੂਲਾਂ ਨੂੰ ਵੀ ਬੰਦ ਕੀਤਾ ਗਿਆ ਹੈ ਅਤੇ ਸਕੂਲ ਅਧਿਆਪਕਾਂ ਵਲੋਂ ਆਨ ਲਾਈਨ ਕਲਾਸਾਂ ਲਗਾ ਕੇ ਬੱਚਿਆਂ ਨੂੰ ਪੜ੍ਹਾਈ ਕਰਵਾਈ ਜਾ ਰਹੀ ਹੈ ਇਹ ਵੀ ਬਹੁਤ ਵਧੀਆ ਉਪਰਾਲਾ ਹੈ ਪਰ ਉੱਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਐਸੇ ਗਰੀਬ ਪਰਿਵਾਰ ਹਨ ਜਿਨ੍ਹਾਂ ਕੋਲ ਸਮਾਰਟਫੋਨ ਨਹੀਂ ਹਨ ਉਨ੍ਹਾਂ ਪਰਿਵਾਰਾਂ ਦੇ ਬੱਚੇ ਵਿੱਦਿਆ ਤੋਂ ਵਾਂਝੇ ਰਹਿ ਜਾਣਗੇ ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਸਰਕਾਰੀ ਤੌਰ ਤੇ ਇਨ੍ਹਾਂ ਪਰਿਵਾਰਾਂ ਦਾ ਸਰਵੇ ਕਰਵਾ ਕੇ ਉਨ੍ਹਾਂ ਪਰਿਵਾਰਾ ਤੱਕ ਸਮਾਰਟ ਫੋਨ ਮੁਹੱਈਆ ਕਰਵਾਏ ਜਾਣ ਤਾਂ ਜੋ ਕੋਈ ਵੀ ਬੱਚਾ ਵਿੱਦਿਆ ਤੋਂ ਵਾਂਝਾ ਨਾ ਰਹਿ ਸਕੇ ਪੰਜਾਬ ਸਰਕਾਰ ਹਜ਼ੂਰ ਸ਼ਹਿਬ ਤੋਂ ਆਏ ਯਾਤਰੀਆਂ ਦਾ ਚੈੱਕਅਪ ਕਰਕੇ ਉਨ੍ਹਾਂ ਦੇ ਘਰ ਤੱਕ ਪਹੁਚਾਉਣਾ ਜ਼ਰੂਰੀ ਸਮਝੇ !

Leave a Reply

Your email address will not be published. Required fields are marked *

error: Content is protected !!