Latest

ਪੰਜਾਬ ਸਰਕਾਰ ਨੇ 9 ਨਵੰਬਰ ਨੂੰ ਕਪੂਰਥਲਾ ਸਮੇਤ 2 ਹੋਰ ਜ਼ਿਲਿਆਂ ਵਿਚ ਕੀਤਾ ਛੁੱਟੀ ਦਾ ਐਲਾਣ

ਪਹਿਲੀ ਪਾਤਸ਼ਾਹਿ ਸ੍ਰੀ ਗੁਰੂ ਨਾਨਕ ਦੇਵ ਦੇ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪੰਜਾਬ ਸਰਕਾਰ  ਨੇ ਸੂਬੇ ਦੇ 3 ਜ਼ਿਲਿਆਂ ਵਿਚ ਸ਼ਨੀਵਾਰ ਦੀ ਛੁੱਟੀ ਦਾ ਐਲਾਣ ਕਰ ਦਿੱਤਾ ਹੈ। ਜਿਸ ਕਾਰਨ 9 ਨਵੰਬਰ ਨੂੰ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲੇ ਵਿਚ ਛੁੱਟੀ ਰਹੇਗੀ। ਇਸ ਦਿਨ ਇਨ੍ਹਾਂ ਜ਼ਿਲਿਆਂ ਵਿਚ ਪੰਜਾਬ ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ ਦੇ ਦਫਤਰਾਂ ਸਣੇ ਸਾਰੇ ਹੀ ਵਿਦਿਅਕ ਅਦਾਰੇ ਮੁਕੰਮਲ ਤੌਰ ਉਤੇ ਬੰਦ ਰਹਿਣਗੇ। ਉਕਤ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸੰਬੰਧੀ ਅਧਾਕਾਰਿਤ ਤੌਰ ਉਤੇ ਨੌਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Punjab Govt Announce Holidays 3 Districts

ਇਥੇ ਦੱਸ ਦਈਏ ਕਿ 9 ਨਵੰਬਰ ਨੂੰ ਭਾਰਤ ਤੇ ਪਾਕਿਸਤਾਨ ਵਿਚਕਾਰ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਦਾ ਉਦਘਾਟਨ ਹੋਣਾ ਹੈ। ਭਾਰਤ ਵਾਲੇ ਪਾਸੇ ਲਾਂਘੇ ਦਾ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਕੀਤਾ ਜਾਣਾ ਹੈ, ਜਦਕਿ ਪਾਕਿਸਤਾਨ ਵਾਲੇ ਪਾਸੇ ਇਸ ਲਾਂਘੇ ਦਾ ਉਦਘਾਟਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕੀਤਾ ਜਾਵੇਗਾ। ਭਾਰਤ ਤੇ ਪਾਕਿਸਤਾਨ ਵਲੋਂ ਆਪਣੇ-ਆਪਣੇ ਖੇਤਰ ਅੰਦਰ ਲਾਂਘੇ ਦੇ ਉਦਘਾਟਨ ਸੰਬੰਧੀ ਵੱਡੇ-ਵੱਡੇ ਪ੍ਰੋਗਰਾਮ ਉਲੀਕੇ ਗਏ ਹਨ।

Punjab Govt Announce Holidays 3 Districts

ਇਸੇ ਦਿਨ ਹੀ ਭਾਰਤ ਤੋਂ ਸ਼ਰਧਾਲੂਆਂ ਦੀ ਪਹਿਲਾ ਜਥਾ ਗੁਰੂਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਰਵਾਨਾ ਹੋਵੇਗਾ। ਇਸ ਪਹਿਲੇ ਜਥੇ ਦੀ ਅਗਵਾਈ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੀਤੀ ਜਾਵੇਗੀ। ਇਸ ਜਥੇ ਵਿਚ ਕਈ ਵੀ. ਵੀ. ਆਈ. ਪੀਜ਼. ਸਣੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਹੋਣਗੇ। ਜੋ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਭਾਰਤ ਵਾਪਸ ਪਰਤਣਗੇ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਸਣੇ 575 ਲੋਕਾਂ ਦੇ ਨਾਮ ਉਸ ਸੂਚੀ ‘ਚ ਸ਼ਾਮਲ ਹਨ ਜੋ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਪਹਿਲੇ ਜੱਥੇ ਦਾ ਹਿੱਸਾ ਹੋਣਗੇ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਐੱਮ. ਪੀ. ਸੰਨੀ ਦਿਉਲ ਅਤੇ ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਵੀ ਇਸ ਸਮੂਹ ਦਾ ਹਿੱਸਾ ਹੋਣਗੇ।

Leave a Reply

Your email address will not be published. Required fields are marked *

error: Content is protected !!