Latest

ਫਗਵਾੜਾ: ਸੜਕ ਹਾਦਸੇ ‘ਚ 2 ਵਿਦਿਆਰਥੀਆਂ ਦੀ ਮੌਤ

ਫਗਵਾੜਾ: ਸੂਬੇ ਵਿੱਚ ਵਾਪਰ ਰਹੇ ਭਿਆਨਕ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ । ਇਹਨਾਂ ਹਾਦਸਿਆਂ ਵਿੱਚ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ । ਅਜਿਹਾ ਹੀ ਇੱਕ ਹੋਰ ਸੜਕ ਹਾਦਸਾ ਫਗਵਾੜਾ ਦੇ ਪਿੰਡ ਸਪਰੋਡ ਨੇੜੇ ਵਾਪਰਿਆ ਹੈ, ਜਿੱਥੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਸਥਾਨਕ ਯੂਨੀਵਰਸਿਟੀ ਦੇ  2 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ ।

Phagwara road accident
Phagwara road accident

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਕਤ ਵਿਦਿਆਰਥੀ ਮੋਟਰਸਾਈਕਲ ‘ਤੇ ਸਵਾਰ ਹੋ ਕਿ ਪਿੰਡ ਚੇਹੜੂ ਤੋਂ ਫਗਵਾੜਾ ਵੱਲ ਜਾ ਰਹੇ ਸਨ । ਇਸ ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ । ਇਸ ਘਟਨਾ ਤੋਂ ਬਾਅਦ ਸਥਾਨਕ ਵੱਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ । 

Phagwara road accident
Phagwara road accident

ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਵਿਦਿਆਰਥੀ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਰ ਕੇ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ ।

ਇਸ ਹਾਦਸੇ ਵਿੱਚ ਮਾਰੇ ਗਏ ਵਿਦਿਆਰਥੀਆਂ ਦੀ ਪਹਿਚਾਣ ਆਸ਼ੀਰਵਾਦ ਪੁੱਤਰ ਰਾਕੇਸ਼ ਕੁਮਾਰ ਅਤੇ ਅਭਿਸ਼ੇਕ ਸਿੰਘ ਪੁੱਤਰ ਜੇ. ਪੀ. ਸਿੰਘ ਦੇ ਰੂਪ ਵਿੱਚ ਹੋਈ ਹੈ । ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਛੇਤੀ ਹੀ ਮੁਲਜ਼ਮ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ।

Leave a Reply

Your email address will not be published. Required fields are marked *

error: Content is protected !!