Latest

ਬਟਾਲਾ: ਪਟਾਕਾ ਫ਼ੈਕਟਰੀ ‘ਚ ਜ਼ਬਰਦਸਤ ਧਮਾਕਾ, 19 ਦੀ ਮੌਤ

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲੇ ਵਿਖੇ ਅੱਜ ਬੁੱਧਵਾਰ ਨੂੰ ਪਟਾਕਾ ਫ਼ੈਕਟਰੀ ਕਾਫ਼ੀ ਵੱਡਾ ਧਮਾਕਾ ਹੋਇਆ ਹੈ। ਐੱਸਡੀਐੱਮ ਵੱਲੋਂ ਇਸ ਧਮਾਕੇ ‘ਚ 19 ਮੌਤਾਂ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਦਰਜਨ ਤੋਂ ਵੱਧ ਗ਼ੰਭੀਰ ਹੋਏ ਜ਼ਖ਼ਮੀ ਲੋਕਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਦਾਖ਼ਲ ਕਰ ਦਿੱਤਾ ਗਿਆ ਹੈ।

Batala Factory Blast
Batala Factory Blast

ਦੱਸਿਆ ਜਾ ਰਿਹਾ ਹੈ ਕਿ ਦੀਵਾਲੀ ਦੀ ਆਮਦ ਨੂੰ ਲੈ ਕੇ ਇਸ ਫ਼ੈਕਟਰੀ ‘ਚ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ ਕਿ ਅਚਾਨਕ ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਕਈ ਥਾਵਾਂ ਨੂੰ ਅੱਗ ਲੱਗ ਗਈ। ਧਮਾਕੇ ਮਗਰੋਂ ਮੌਕੇ ‘ਤੇ ਮੌਜੂਦ ਲੋਕਾਂ ‘ਚ ਭਾਜੜਾਂ ਪੈ ਗਈਆਂ। ਲੋਕ ਜਾਨ ਬਚਾਉਣ ਲਈ ਇੱਧਰ ਉਧਰ ਭੱਜਣ ਲੱਗ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਫ਼ਾਇਰ ਬ੍ਰਿਗੇਡ ਵੱਲੋ ਅੱਗ ‘ਤੇ ਕਾਬੂ ਪਾਇਆ ਗਿਆ। ਪੀੜ੍ਹਤ ਲੋਕਾਂ ਨੂੰ ਪੁਲਿਸ ਬਾਹਰ ਕੱਢਣ ‘ਚ ਜੁਟੀ ਹੋਈ  ਹੈ। ਹਾਦਸੇ ਦੇ ਅਸਲ ਕਾਰਨ ਦਾ ਹਾਲੇ ਪਤਾ ਨਹੀਂ ਚੱਲ ਸਕਿਆ ਹੈ।

Leave a Reply

Your email address will not be published. Required fields are marked *

error: Content is protected !!