Latest

ਬਲਾਤਕਾਰ ਕੇਸ ‘ਚ ਘਿਰੇ ਏਆਈਜੀ ਨੂੰ ਇੱਕ ਹੋਰ ਝਟਕਾ

ਅੰਮ੍ਰਿਤਸਰ: ਬਲਾਤਕਾਰ ਸਬੰਧੀ ਕੇਸ ਵਿੱਚ ਘਿਰੇ ਪੰਜਾਬ ਪੁਲਿਸ ਦੇ ਏਆਈਜੀ ਰਣਧੀਰ ਸਿੰਘ ਉੱਪਲ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਐਡੀਸ਼ਨਲ ਤੇ ਸੈਸ਼ਨ ਜੱਜ ਐੱਚ ਐੱਸ ਧਾਲੀਵਾਲ ਨੇ ਅੱਜ ਏਆਈਜੀ ਰਣਧੀਰ ਸਿੰਘ ਉੱਪਲ ਦੀ ਗ੍ਰਿਫਤਾਰੀ ’ਤੇ ਰੋਕ ਲਾਉਣ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਏਆਈਜੀ ਨੇ ਆਪਣੀ ਗ੍ਰਿਫਤਾਰੀ ’ਤੇ ਰੋਕ ਲਾਉਣ ਸਬੰਧੀ ਐਡੀਸ਼ਨਲ ਸੈਸ਼ਨ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਏਆਈਜੀ ਅਜੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਦੂਰ ਹੈ। ਪੁਲਿਸ ਦਾਅਵਾ ਕਰ ਰਹੀ ਹੈ ਕਿ ਉੱਪਲ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਦੀ ਰਹਿਣ ਵਾਲੀ ਲਾਅ ਦੀ ਵਿਦਿਆਰਥਣ ਨੇ ਏਆਈਜੀ ਰਣਧੀਰ ਸਿੰਘ ਉੱਪਲ ਖਿਲਾਫ਼ ਜਿਣਸੀ ਸੋਸ਼ਣ ਤੇ ਪਿਸਤੌਲ ਦੀ ਨੋਕ ‘ਤੇ ਬਲਾਤਕਾਰ ਕਰਨ ਦੇ ਦੋਸ਼ ਲਗਾਏ ਸਨ। ਕੁੜੀ ਨੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਸ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਏਆਈਜੀ ਲਗਾਤਾਰ ਫ਼ੋਨ ਕਰਕੇ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰ ਰਿਹਾ ਹੈ।

ਸ਼ਿਕਾਇਤਕਰਤਾ ਮੁਤਾਬਕ ਉਹ ਵਿਆਹੀ ਹੋਈ ਹੈ ਤੇ ਏਆਈਜੀ ਉਸ ਦੇ ਪੁੱਤਰ ਨੂੰ ਨੁਕਸਾਨ ਪਹੁੰਚਾਉਣ ਤੇ ਝੂਠਾ ਕੇਸ ਪਾਉਣ ਦੀ ਧਮਕੀ ਦੇ ਰਿਹਾ ਹੈ। ਉਸ ਨੇ ਪੀੜਤਾ ਨੇ ਪੁਲਿਸ ਨੂੰ ਇੱਕ ਵੀਡੀਓ ਵੀ ਮੁਹੱਈਆ ਕਰਾਈ ਸੀ ਜਿਸ ਵਿੱਚ ਏਆਈਜੀ ਵ੍ਹੱਟਸਐਪ ਕਾਲ ਕਰ ਕੇ ਉਸ ਨੂੰ ਧਮਕੀ ਦੇ ਰਿਹਾ ਹੈ ਤੇ ਮੰਦੇ ਸ਼ਬਦ ਬੋਲ ਰਿਹਾ ਹੈ।

ਇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਮਹਿਲਾ ਆਈਪੀਐਸ ਅਧਿਕਾਰੀ ਵਿਭੂ ਰਾਜ ਨੇ ਕੀਤੀ। ਉਨ੍ਹਾਂ ਰਣਧੀਰ ਸਿੰਘ ਉੱਪਲ ਖਿਲਾਫ ਮਾਮਲਾ ਦਰਜ ਕਰਨ ਦੀ ਸਿਫ਼ਾਰਸ਼ ਕੀਤੀ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਕੈਂਟ ਥਾਣੇ ਵਿੱਚ ਏਆਈਜੀ ਰਣਧੀਰ ਸਿੰਘ ਖਿਲਾਫ ਬਲਾਤਕਾਰ ਸਮੇਤ ਹੋਰ ਕਈ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ।

Leave a Reply

Your email address will not be published. Required fields are marked *

error: Content is protected !!