Latest news

ਬੈਂਸ ਖਿਲਾਫ ਲੱਗੇ ਜਬਰ ਜਨਾਹ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਮਹਿਲਾ ਅਧਿਕਾਰੀ ਦਾ ਤਬਾਦਲਾ

ਲੁਧਿਆਣਾ – ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਲੱਗੇ ਜਬਰ ਜਨਾਹ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਮਹਿਲਾ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਇਨ੍ਹਾਂ ਦੋਸ਼ਾਂ ਦੀ ਜਾਂਚ ਦਾ ਕੰਮ ਜੁਆਇੰਟ ਪੁਲਿਸ ਕਮਿਸ਼ਨਰ ਮੈਡਮ ਕੰਵਰਦੀਪ ਕੌਰ ਆਈ ਪੀ ਐੱਸ ਨੂੰ ਸੌਂਪਿਆ ਸੀ ਅਤੇ ਉਹ ਮਾਮਲੇ ਦੀ ਜਾਂਚ ਕਰ ਰਹੇ ਸਨ।

Simarjit Singh BainsSimarjit Singh Bains

 

ਇਸ ਦੌਰਾਨ ਅੱਜ ਮੈਡਮ ਕੰਵਰਦੀਪ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਕਪੂਰਥਲਾ ਦੀ ਪੁਲਿਸ ਮੁਖੀ ਲਗਾਇਆ ਗਿਆ ਹੈ। ਇਸ ਦੌਰਾਨ ਵਿਧਾਇਕ ਬੈਂਸ ‘ਤੇ ਦੋਸ਼ ਲਗਾਉਣ ਵਾਲੀ ਔਰਤ ਨੂੰ ਪੁਲਿਸ ਵਲੋਂ ਸੁਰੱਖਿਆ ਵੀ ਪ੍ਰਦਾਨ ਕੀਤੀ ਗਈ ਹੈ।

Leave a Reply

Your email address will not be published. Required fields are marked *

error: Content is protected !!