Latest news

ਭਗਵਾਨ ਵਾਲਮੀਕਿ ਐਕਸ਼ਨ ਕਮੇਟੀ ਵਲੋਂ ਕੈਂਡਲ ਮਾਰਚ ਕੱਡ ਕੇ ਕੀਤੀ ਮਨੀਸ਼ਾ ਲਈ ਨਿਆ ਦੀ ਮੰਗ * ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਦੀ ਨਿਗਰਾਨੀ ‘ਚ ਹੋਵੇ – ਮਾਨ

  • ਫਗਵਾੜਾ 4 ਅਕਤੂਬਰ ( ਸ਼ਰਨਜੀਤ ਸਿੰਘ ਸੋਨੀ  )
    ਭਗਵਾਨ ਵਾਲਮੀਕਿ ਐਕਸ਼ਨ ਕਮੇਟੀ ਵਲੋਂ ਸ਼ਨੀਵਾਰ ਸ਼ਾਮ ਨੂੰ ਫਗਵਾੜਾ ਵਿਖੇ ਕੈਂਡਲ ਮਾਰਚ ਕੱਡ ਕੇ ਯੂ. ਪੀ. ਦੇ ਹਾਥਰਸ ‘ਚ ਜਬਰ ਜਿਨਾਹ ਅਤੇ ਗੈਰ ਮਨੁੰਖੀ ਤਸੀਹਿਆਂ ਦਾ ਸ਼ਿਕਾਰ ਹੋ ਕੇ ਜਾਨ ਗੁਆਉਣ ਵਾਲੀ ਦਲਿਤ ਪਰਿਵਾਰ ਨਾਲ ਸਬੰਧਤ ਮਨੀਸ਼ਾ ਨਾਂ ਦੀ ਲੜਕੀ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਪੰਜਾਬ ਐਗਰੋ ਇੰਡਸਟ੍ਰੀਜ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਹਾਥਰਸ ਦੀ ਘਟਨਾ ਬਹੁਤ ਹੀ ਮੰਦਭਾਗੀ ਅਤੇ ਦੇਸ਼ ਭਰ ਦੇ ਦਲਿਤ ਸਮਾਜ ਨੂੰ ¥ਆਹਤ ਕਰਨ ਵਾਲੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਪੀੜ•ਤ ਪਰਿਵਾਰ ਨੂੰ ਡਰਾਉਣ ਧਮਕਾਉਣ ਅਤੇ ਮਨੀਸ਼ਾ ਦੀ ਲਾਸ਼ ਨੂੰ ਰਾਤ ਦੇ ਹਨ•ੇਰੇ ਵਿਚ ਸਾੜ ਕੇ ਸਬੂਤਾਂ ਨਾਲ ਛੇੜਛਾੜ ਕਰਨ ਵਾਲੇ ਡੀ.ਐਮ. ਖਿਲਾਫ ਯੂ.ਪੀ. ਦੀ ਯੋਗੀ ਸਰਕਾਰ ਵਲੋਂ ਕੋਈ ਕਾਰਵਾਈ ਨਾ ਕਰਨਾ ਸਰਕਾਰ ਦੀ ਮੰਸ਼ਾ ਪ੍ਰਤੀ ਸਵਾਲ ਖੜੇ ਕਰਦਾ ਹੈ। ਬੇਸ਼ਕ ਯੋਗੀ ਸਰਕਾਰ ਨੇ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦਾ ਐਲਾਨ ਕੀਤਾ ਹੈ ਪਰ ਸੀ.ਬੀ.ਆਈ. ਕੇਂਦਰ ਸਰਕਾਰ ਦੇ ਅਧੀਨ ਹੈ ਇਸ ਲਈ ਸੀ.ਬੀ.ਆਈ. ਤੋਂ ਵੀ ਇਨਸਾਫ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਹਨਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਦੀ ਨਿਗਰਾਨੀ ਹੇਠ ਨਿਰਪੱਖ ਅਤੇ ਡੁੰਘਾਈ ਨਾਲ ਜਾਂਚ ਕਰਵਾ ਕੇ ਹਰ ਦੋਸ਼ੀ ਨੂੰ ਸਖਤ ਸਜਾ ਦੇਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਕ੍ਰਿਸ਼ਨ ਕੁਮਾਰ ਹੀਰੋ, ਧਰਮਵੀਰ ਸੇਠੀ, ਸਤਪਾਲ ਮੱਟੂ, ਸਤੀਸ਼ ਸਲਹੋਤਰਾ, ਤੁਲਸੀ ਰਾਮ ਖੋਸਲਾ, ਰਾਜੂ ਪੰਚ ਭੂਲਾਰਾੲੀ, ਮਨਜੋਤ ਸਿੰਘ, ਅਸ਼ਵਨੀ ਬਘਾਨੀਆ ਆਦਿ ਹਾਜਰ ਸਨ।

Leave a Reply

Your email address will not be published. Required fields are marked *

error: Content is protected !!