Latest news

ਮਹਾਨ ਸ਼ਹਾਦਤਾਂ ਨੂੰ ਸਮਰਪਿਤ ਨਗਰ ਕੀਰਤਨ 27 ਦਸੰਬਰ ਨੂੰ ਫਤਿਹਗੜ ਸਾਹਿਬ ਲਈ ਹੋਵੇਗਾ ਰਵਾਨਾ

ਫਗਵਾੜਾ 23 ਦਸੰਬਰ
( ਸ਼ਰਨਜੀਤ ਸਿੰਘ ਸੋਨੀ  )
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰ ਕੌਰ, ਚਾਰੇ ਸਾਹਿਬਜਾਦਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਲਗਨ ਸਾਹਿਬ ਨਾਨਕਸਰ ਮੁਹੱਲਾ ਧਰਮਕੋਟ ਹੁਸ਼ਿਆਰਪੁਰ ਰੋਡ ਫਗਵਾੜਾ ਤੋਂ ਸ੍ਰੀ ਫਤਿਹਗੜ• ਸਾਹਿਬ ਲਈ ਰਵਾਨਾ ਹੋਵੇਗਾ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਲਖਵੀਰ ਸਿੰਘ ਨੇ ਦੱਸਿਆ ਕਿ ਮੁਹੱਲਾ ਧਰਮਕੋਟ ਦੇ ਸਮੂਹ ਵਸਨੀਕਾਂ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਰੰਗਾ ਸਿੰਘ ਦੇ ਅਸ਼ੀਰਵਾਦ ਨਾਲ ਆਯੋਜਿਤ ਹੋਣ ਵਾਲਾ ਇਹ ਨਗਰ ਕੀਰਤਨ ਗੁਰਾਇਆ, ਫਿਲੌਰ, ਲੁਧਿਆਣਾ, ਦੋਰਾਹਾ, ਖੰਨਾ, ਸਰਹੰਦ ਤੋਂ ਹੁੰਦਾ ਹੋਇਆ ਫਤਿਹਗੜ• ਸਾਹਿਬ ਵਿਖੇ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸਥਾਨ (ਨੇੜੇ ਜਯੋਤੀ ਸਰੂਪ ਗੁਰਦੁਆਰਾ ਸਾਹਿਬ) ਵਿਖੇ ਪੁੱਜੇਗਾ

ਅਤੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਉਪਰੰਤ ਸੰਗਤਾਂ 28 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਵਾਪਸੀ ਲਈ ਚਾਲੇ ਪਾਉਣਗੀਆਂ। ਉਹਨਾਂ ਸਮੂਹ ਸੰਗਤਾਂ ਨੂੰ ਇਸ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਪੁਰਜੋਰ ਅਪੀਲ ਵੀ ਕੀਤੀ ਅਤੇ ਦੱਸਿਆ ਇਕ ਲੰਗਰ ਅਤੇ ਟਰਾਂਸਪੋਰਟ ਦੀ ਸੇਵਾ ਬਿਲਕੁਲ ਫਰੀ ਹੋਵੇਗੀ।

Leave a Reply

Your email address will not be published. Required fields are marked *

error: Content is protected !!