Latest news

ਮੁੱਖ ਮੰਤਰੀ ਨੇ ਦਿਵਾਲੀ ਅਤੇ ਗੁਰਪੁਰਬ ‘ਤੇ ਸੂਬੇ ‘ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਸੂਬੇ ਵਿੱਚ ਦਿਵਾਲੀ ਅਤੇ ਗੁਰਪੁਰਬ ‘ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਸਮਿਸ ਦੇ ਤਿਉਹਾਰ ‘ਤੇ ਵੀ ਕੁਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਵੀ ਐਲਾਨ ਕੀਤਾ ਹੈ। ਮੰਡੀ ਗੋਬਿੰਦਗੜ੍ਹ, ਜਿੱਥੋਂ ਦੀ ਆਬੋ-ਹਵਾ ਦਾ ਪੱਧਰ ਮਾੜਾ ਹੈ, ਵਿੱਚ ਅੱਧੀ ਰਾਤ ਤੋਂ ਭਾਵ 9-10 ਨਵੰਬਰ ਤੋਂ ਲੈ ਕੇ 30 ਨਵੰਬਰ-1 ਦਸੰਬਰ ਤੱਕ ਮੁਕੰਮਲ ਪਾਬੰਦੀ ਲਾਗੂ ਕੀਤੀ ਜਾ ਚੁੱਕੀ ਹੈ।

picpicਇਨ੍ਹਾਂ ਹੁਕਮਾਂ ਮੁਤਾਬਕ ਸਿਰਫ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਇਹ ਹੁਕਮ ਕੌਮੀ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਦੇ ਨਾਲ-ਨਾਲ ਕੋਵਿਡ ਦੀ ਸਮੱਸਿਆ ਪਟਾਕਿਆਂ ਨਾਲ ਹੋਰ ਗੰਭੀਰ ਹੋ ਜਾਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਖ-ਵੱਖ ਅਦਾਲਤਾਂ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਕੀਤੇ ਗਏ ਹਨ।ਦੀਵਾਲੀ ਵਾਲੇ ਦਿਨ (14 ਨਵੰਬਰ) ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ, ਗੁਰਪੁਰਬ (30 ਨਵੰਬਰ) ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ  ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਏਗੀ। ਇਸੇ ਤਰ੍ਹਾਂ ਕ੍ਰਿਸਮਿਸ ਦੇ ਮੌਕੇ ਲੋਕ ਇਹ ਪਟਾਕੇ ਰਾਤ 11:55 ਤੋਂ ਲੈ ਕੇ ਸਵੇਰੇ 12:30 ਵਜੇ ਤੱਕ ਚਲਾ ਜਾ ਸਕਦੇ ਹਨ।

PICਕੋਵਿਡ ਬਾਰੇ ਹੋਈ ਵਰਚੁਅਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਇਸ ਸਬੰਧ ਵਿਚ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਨਿਰਦੇਸ਼ ਦਿੱਤੇ।ਇਨ੍ਹਾਂ ਰੋਕਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਵਿਰੁੱਧ ਚੇਤਾਵਨੀ ਦਿੰਦਿਆਂ ਉਨ੍ਹਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਉਣ ਲਈ ਸਖਤੀ ਨਾਲ ਪੇਸ਼ ਆਉਣ ਲਈ ਆਖਿਆ।

Leave a Reply

Your email address will not be published. Required fields are marked *

error: Content is protected !!