Latest news

ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹੈ – ਮੰਗਲ ਦਾਸ ਪਡਵਾਲ * ਫਗਵਾੜਾ ਸਮੇਤ ਜਲੰਧਰ ਡਵੀਜਨ ਅਧੀਨ ਆਉਂਦੀਆਂ ਮੰਡੀਆਂ ਦਾ ਕੀਤਾ ਦੌਰਾ

ਫਗਵਾੜਾ 4 ਨਵੰਬਰ
( ਸ਼ਰਨਜੀਤ ਸਿੰਘ ਸੋਨੀ  )
ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਜਲੰਧਰ ਡਿਵੀਜਨ ਦੇ ਡਿਪਟੀ ਡਾਇਰੈਕਟਰ ਸ੍ਰੀ ਮੰਗਲ ਦਾਸ ਪਡਵਾਲ ਨੇ ਫਗਵਾੜਾ ਸਮੇਤ ਜਲੰਧਰ ਡਵੀਜਨ ਅਧੀਨ ਆਉਂਦੀਆਂ ਮੰਡੀਆਂ ਦਾ ਦੌਰਾ ਕਰਕੇ ਸਰਕਾਰੀ ਏਜੰਸੀਆਂ ਵਲੋਂ ਕੀਤੀ ਜਾ ਰਹੀ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਕੰਮ ਦਾ ਜਾਇਜਾ ਲਿਆ। ਫਗਵਾੜਾ ਦੀ ਹੁਸ਼ਿਆਰਪੁਰ ਰੋਡ ਸਥਿਤ ਨਵੀਂ ਦਾਣਾ ਮੰਡੀ ਦਾ ਦੌਰਾ ਕਰਨ ਉਪਰੰਤ ਉਹਨਾਂ ਗੱਲਬਾਤ ਦੌਰਾਨ ਦੱਸਿਆ ਕਿ ਫਗਵਾੜਾ ਤੋਂ ਇਲਾਵਾ ਗੁਰਾਇਆ, ਫਿਲੌਰ ਅਤੇ ਅਪਰਾ ਦੀਆਂ ਮੰਡੀਆਂ ਦਾ ਦੌਰਾ ਕੀਤਾ ਹੈ ਜਿੱਥੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀ ਬਖਸ਼ ਚਲ ਰਿਹਾ ਹੈ। ਉਹਨਾਂ ਦੱਸਿਆ ਕਿ ਕਿਸਾਨਾ ਲਈ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਬੀਤੇ ਸਾਲਾਂ ਦੇ ਮੁਕਾਬਲੇ ਕਾਫੀ ਵਧੀਆ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਲਿਫਟਿੰਗ ਅਤੇ ਕਿਸਾਨਾ ਨੂੰ ਪੈਸਿਆਂ ਦੀ ਅਦਾਇਗੀ ਵਿਚ ਕੋਈ ਦਿੱਕਤ ਨਹੀਂ ਆ ਰਹੀ। ਇਸ ਮੌਕੇ ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਤੋਂ ਇੰਸਪੈਕਟਰ ਦਮਨਪ੍ਰੀਤ ਸਿੰਘ, ਸ਼ਿਵਜੀਤ ਸਿੰਘ ਅਤੇ ਹਰਕਮਲਪ੍ਰੀਤ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *

error: Content is protected !!