Latest

ਰਾਵਲਪਿੰਡੀ ਵਿਖੇ ਪ੍ਰਾਇਮਰੀ ਸਕੂਲ ਦੀ ਨਵੀਂ ਉਸਾਰੀ ਜਾ ਰਹੀ ਇਮਾਰਤ ਦਾ ਜੋਗਿੰਦਰ ਸਿਘ ਮਾਨ ਨੇ ਰੱਖਿਆ ਨੀਂਹ ਪੱਥਰ * ਪੰਜ ਲੱਖ ਰੁਪਏ ਹੋਣਗੇ ਖਰਚ

ਫਗਵਾੜਾ 8 ਜੁਲਾਈ
( ਸ਼ਰਨਜੀਤ ਸਿੰਘ ਸੋਨੀ  )

ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਰਾਵਲਪਿੰਡੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਪੰਜ ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਨਵੀਂ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ। ਇਸ ਮੌਕੇ ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਦੇਣਾ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਪ੍ਰਤੀਬੱਧਤਾ ਹੈ। ਪ੍ਰਾਇਮਰੀ ਤੋਂ ਲੈ ਕੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਹਾਲਤ ਲੋੜ ਅਨੁਸਾਰ ਸੁਧਾਰੀ ਜਾ ਰਹੀ ਹੈ। ਸਕੂਲਾਂ ਦੀਆਂ ਇਮਾਰਤਾਂ ਨੂੰ ਜਿੱਥੇ ਖੂਬਸੂਰਤ ਬਣਾਇਆ ਜਾ ਰਿਹਾ ਹੈ ਉੱਥੇ ਹੀ ਮਿਆਰੀ ਸਿੱਖਿਆ ਦੇ ਵੀ ਉਚੇਰੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਇਸ ਸਾਲ ਬੋਰਡ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਇਹ ਗੱਲ ਸਪਸ਼ਟ ਹੋਈ ਹੈ ਕਿ ਕੈਪਟਨ ਸਰਕਾਰ ਦੇ ਆਉਣ ਤੋਂ ਬਾਅਦ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਵਿਚ ਬਹੁਤ ਜਿਆਦਾ ਸੁਧਾਰ ਹੋਇਆ ਹੈ। ਇਸ ਦੌਰਾਨ ਸਕੂਲ ਇੰਚਾਰਜ ਮਨਜੀਤ ਲਾਲ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਭੇਜ ਰਾਮ ਤੋਂ ਇਲਾਵਾ ਸਰਪੰਚ ਅੰਮ੍ਰਿਤਪਾਲ ਸਿੰਘ ਰਵੀ ਨੇ ਦੱਸਿਆ ਕਿ ਪ੍ਰਾਇਮਰੀ ਸਕੂਲੀ ਦੀ ਇਮਾਰਤ ਬਹੁਤ ਹੀ ਖਸਤਾ ਹਾਲਤ ਵਿਚ ਸੀ ਪਰ ਹੁਣ ਨਵੀਂ ਇਮਾਰਤ ਦੀ ਉਸਾਰੀ ਕਰਵਾਉਣ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਇਸ ਮੌਕੇ ਮੈਂਬਰ ਪੰਚਾਇਤ ਸੰਦੀਪ ਕੁਮਾਰ, ਬਿੰਦਰ ਰਾਮ, ਰਾਮ ਲੁਭਾਇਆ, ਸੁਰਿੰਦਰ ਪਾਲ, ਕੁਲਦੀਪ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ ਤੋਂ ਇਲਾਵਾ ਸਾਬਕਾ ਸਰਪੰਚ ਧਰਮਪਾਲ, ਸੰਤੋਸ਼ ਸਿੰਘ, ਮੇਵਾ ਸਿੰਘ, ਬਲਵੰਤ ਸਿੰਘ, ਰਾਮਪਾਲ, ਜਗਦੀਸ਼ ਲਾਲ, ਹਰਦੀਪ ਕੁਮਾਰ, ਬਲਵੀਰ ਕੁਮਾਰ, ਸੰਦੀਪ ਕੁਮਾਰ, ਸੁਰਜੀਤ ਸਿੰਘ, ਅਸ਼ੋਕ ਕੁਮਾਰ, ਜੋਗਿੰਦਰ ਪਾਲ, ਕ੍ਰਿਸ਼ਨਾ, ਰਾਜਰਾਣੀ ਦਰਸ਼ੋ ਆਦਿ ਹਾਜਰ ਸਨ।

Leave a Reply

Your email address will not be published. Required fields are marked *

error: Content is protected !!