Latest

ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਬਲਾਚੌਰ ਵਿਖੇ ਹੋਈ ਅਹਿਮ ਮੀਟਿੰਗ **

ਨਵਾਂਸ਼ਹਿਰ15 ਅਪ੍ਰੈਲ
( ਰਿੰਕੂ ਸੈਣੀ )

ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਸਾਰੀਆਂ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ , ਚੌਣ ਸਰਗਰਮੀਆਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ ਵੱਲੋਂ ਬਲਾਚੌਰ ਵਿਖੇ ਇੱਕ ਅਹਿਮ ਮੀਟਿੰਗ ਰੱਖੀ ਗਈ ਜਿਸ ਵਿਚ ਪਾਰਟੀ ਦੇ ਮੈਂਬਰਾਂ ਨੂੰ ਬੁਲਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਪ੍ਰਧਾਨ ਸ੍ਰੀ ਸਵਰਨ ਸਿੰਘ ਨੇ ਦੱਸਿਆ ਕਿ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਹ ਪੰਜਾਬ ਵਿੱਚ ਚਾਰ ਸੀਟਾਂ ਤੇ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ ਲੁਧਿਆਣਾ ਫਰੀਦਕੋਟ ਬਠਿੰਡਾ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਆਉਂਦੇ ਹਨ ਅਤੇ ਉਨ੍ਹਾਂ ਕਿਹਾ ਕੀ ਸ੍ਰੀ ਆਨੰਦਪੁਰ ਸਾਹਿਬ ਤੋਂ ਰਾਕੇਸ਼ ਕੁਮਾਰ ਰਾਜੂ ਨੂੰ ਉਮੀਦਵਾਰ ਵਜੋਂ ਉਤਾਰਿਆ ਜਾ ਸਕਦਾ ਹੈ ਹਰਕੇਸ਼ ਕੁਮਾਰ ਰਾਜੂ ਬਲਾਚੌਰ ਦੇ ਨੇੜੇ ਲੱਗਦੇ ਪਿੰਡ ਸੰਡਰੇਵਾਲ ਦੇ ਰਹਿਣ ਵਾਲੇ ਹਨ ਜੋ ਕਿ ਹਲਕਾ ਆਨੰਦਪੁਰ ਸਾਹਿਬ ਦੇ ਲੋਕਲ ਉਮੀਦਵਾਰ ਮੰਨੇ ਗਏ ਹਨ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੌਧਰੀ ਮਨਪ੍ਰੀਤ ਸਿੰਘ ਗੁਰਮੀਤ ਸਿੰਘ ਕਲੇਰ ਬਿੱਟੂ ,ਪੱਪੂ ਪ੍ਰਿੰਟਿੰਗ ਪ੍ਰੈੱਸ ਰਕੇਸ਼ ਕੁਮਾਰ ਰਾਜੂ ਸੇਠੀ ਰਾਮ ਲਾਲ ਜਨਰਲ ਸੈਕਟਰੀ ਦਲਜੀਤ ਸਿੰਘ ਅਤੇ ਹੋਰ ਕਈ ਮੌਜੂਦ ਰਹੇ

Leave a Reply

Your email address will not be published. Required fields are marked *

error: Content is protected !!