Latest

ਲਾਰਡ ਮਹਾਵੀਰ ਜੈਨ ਸਕੂਲ ‘ਚ ਕੰਪਿਊਟਰ ਹਾਰਡ ਵੇਅਰ ਸ਼ੌ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਦੱਸਿਆ ਕੰਪਿਊਟਰ ਦਾ ਮਹੱਤਵ

ਫਗਵਾੜਾ 2 ਅਗਸਤ
( ਸ਼ਰਨਜੀਤ ਸਿੰਘ ਸੋਨੀ   )

ਲਾਰਡ ਮਹਾਵੀਰ ਜੈਨ ਪਬਲਿਕ ਸਕੂਲ ਫਗਵਾੜਾ ਵਿਖੇ ਜੂਨੀਅਰ ਵਰਗ ਤੀਜੀ ਤੋਂ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਲਈ ਕੰਪਿਊਟਰ ਹਾਰਡਵੇਅਰ ਸ਼ੌ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਕੰਪਿਊਟਰ ਦੀਆਂ ਪੰਜਾਂ ਪੀੜ•ੀਆਂ ਅਤੇ ਮਦਰ ਬੋਰਡ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਸ੍ਰੀ ਮੁਨੀਸ਼ ਜੈਨ ਅਤੇ ਵਾਈਸ ਪ੍ਰਿੰਸੀਪਲ ਗਗਨਦੀਪ ਕੌਰ ਖਹਿਰਾ ਨੇ ਦੱਸਿਆ ਕਿ ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਕੰਪਿਊਟਰ ਦੇ ਮਹੱਤਵ ਬਾਰੇ ਦੱਸਦਿਆਂ ਇਸ ਨੂੰ ਜਿੰਦਗੀ ਦਾ ਅਹਿਮ ਹਿੱਸਾ ਬਨਾਉਣ ਹਿਤ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਹਿੰਦਰ ਪਾਲ ਜੈਨ ਅਤੇ ਨਵਦੀਪ ਕੁਮਾਰ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਰਬਜੀਤ ਕੌਰ, ਕਿਰਨਜੀਤ, ਅੰਤਰਪ੍ਰੀਤ ਕੌਰ, ਨਵੀਨ ਅਤੇ ਸ਼ਿਖਾ ਵੈਦਯ ਆਦਿ ਹਾਜਰ ਸਨ।

Leave a Reply

Your email address will not be published. Required fields are marked *

error: Content is protected !!